- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸਾਹਿਬ ਅੰਬੇਡਕਰ ਦੇ ਅਪਮਾਨ ਦੇ ਵਿਰੋਧ ਵਿੱਚ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਮਹੇਸ਼ਵਰ ਕਮਾਰ ਛਾਬੜਾ, ਪੰਜਾਬੀ ਜਾਗਰਣ, ਨਸਰਾਲਾ : ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਕਥਿਤ ਅਪਮਾਨ ਨੂੰ ਲੈ ਕੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸਮਾਜਿਕ ਨਿਆਂ ਨਾਲ ਜੁੜੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ। ਇਸ ਘਟਨਾ ਦੇ ਵਿਰੋਧ ਵਿੱਚ ਹੁਸ਼ਿਆਰਪੁਰ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਵੱਖ-ਵੱਖ ਵਰਗਾਂ ਵੱਲੋਂ ਸਮਰਥਨ ਮਿਲਿਆ। ਹੁਸ਼ਿਆਰਪੁਰ ਵਿਖੇ ਸਾਂਝਾ ਗੁਰੱਪ ਦੇ ਆਗੂ ਸਮੂਹ ਜਥੇਬੰਦੀਆਂ ਦੇ ਆਗੂ ਬਾਬਾ ਬਲਵੀਰ ਸਿੰਘ ਖਾਲਸਾ ਅਤੇ ਬਾਬਾ ਬਲਵੀਰ ਸਿੰਘ ਮਹਿਤਪੁਰ, ਬਾਬਾ ਬਲਵੀਰ ਸਿੰਘ ਚੰਡੀਗੜ੍ਹ ਬਾਈਪਾਸ ਰੋਸ ਪ੍ਰਦਰਸ਼ਨ ਦੌਰਾਨ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਸਿਰਫ਼ ਕਿਸੇ ਇੱਕ ਵਰਗ ਜਾਂ ਭਾਈਚਾਰੇ ਦੇ ਆਗੂ ਨਹੀਂ ਸਨ, ਸਗੋਂ ਉਹ ਪੂਰੇ ਦੇਸ਼ ਲਈ ਸਨਮਾਨਯੋਗ ਸ਼ਖ਼ਸੀਅਤ ਹਨ। ਇਸ ਮੌਕੇ ਮਸੀਹੀ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਪ੍ਰਧਾਨ ਸੁਨੀਲ ਮਸੀਹ ਨੇ ਮੰਗ ਕੀਤੀ ਕਿ ਲੁਧਿਆਣਾ ਵਿੱਚ ਵਾਪਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਵਿਅਕਤੀ ਵੱਲੋਂ ਜਾਣਬੁੱਝ ਕੇ ਬਾਬਾ ਸਾਹਿਬ ਦਾ ਅਪਮਾਨ ਕੀਤਾ ਗਿਆ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪਾਸਟਰ ਮੋਹਣ ਲਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਵਿਸ਼ਵਾਸ ਨਾ ਕਰਨ। ਬੰਦ ਦੇ ਮੱਦੇਨਜ਼ਰ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਅਤੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।