- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਾ. ਮਨਦੀਪ ਕਮਲ

ਗਗਨਪ੍ਰੀਤ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ (ਐੱਸਐੱਮਓਜ਼), ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ ਨਾਲ ਮਾਸਿਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਰੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਸਿਵਲ ਸਰਜਨ ਨੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸਿਵਲ ਸਰਜਨ ਨੇ ਦੱਸਿਆ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ ਨੂੰ ਡਾਕਟਰ ਵੱਲੋਂ ਲਿਖੀ ਗਈ ਦਵਾਈ ਪੂਰੀ ਦਿੱਤੀ ਜਾਵੇ। ਸਨੇਕ ਬਾਈਟ ਅਤੇ ਡੋਗ ਬਾਈਟ ਸਬੰਧੀ ਆਪਣੀ ਆਪਣੀ ਸੰਸਥਾ ਵਿੱਚ ਜਾਗਰੂਕਤਾ ਪੋਸਟਰ ਲਗਾਏ ਜਾਣ। ਸਵਾਇਨ ਫਲੂ, ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਅਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣ।
ਉਨ੍ਹਾਂ ਸਮੂਹ ਐੱਸਐੱਮਓਜ਼ ਨੂੰ ਨਿਰਦੇਸ਼ ਦਿੱਤੇ ਕਿ ਸਟਾਫ਼ ਦੀ ਹਾਜ਼ਰੀ, ਸਫ਼ਾਈ, ਪਾਣੀ ਦੀ ਕਲੋਰੀਨੇਸ਼ਨ, ਦਵਾਈਆਂ ਦੀ ਉਪਲਬਧਤਾ, ਰਿਕਾਰਡ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸੇਵਾਵਾਂ ਦੀ ਗੁਣਵੱਤਾ ਦੀ ਨਿਗਰਾਨੀ ਕੀਤੀ ਜਾਵੇ। ਪਰਿਵਾਰ ਨਿਯੋਜਨ, ਜਨਮਾਂ ਵਿੱਚ ਉਚਿਤ ਅੰਤਰਾਲ ਅਤੇ ਹੋਰ ਪਰਿਵਾਰ ਨਿਯੋਜਨ ਸਾਧਨਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਆਸ਼ਾ ਵਰਕਰਾਂ ਅਤੇ ਹੋਰ ਫੀਲਡ ਸਟਾਫ ਦੀਆਂ ਮਹੀਨਾਵਾਰ ਮੀਟਿੰਗਾਂ ਨਿਯਮਿਤ ਕਰਵਾਈਆਂ ਜਾਣ ਅਤੇ ਫੀਲਡ ਵਿਜ਼ਿਟਾਂ ਯਕੀਨੀ ਬਣਾਈਆਂ ਜਾਣ। ਸਿਵਲ ਸਰਜਨ ਨੇ ਕਿਹਾ ਕਿ ਘਰ ਵਿੱਚ ਜਣੇਪੇ ਨੂੰ ਪੂਰੀ ਤਰ੍ਹਾਂ ਰੋਕਿਆ ਜਾਵੇ। ਗਰਭਵਤੀ ਔਰਤਾਂ ਦੀ ਜਲਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ ਤੇ ਉਸ ਦਾ ਫੋਲੋ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਐੱਚਪੀਵੀ ਟੀਕਾਕਰਨ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇ।