- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਏ ਜਾਣ ’ਤੇ ਵੰਡੇ ਲੱਡੂ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਮੁਕੇਰੀਆਂ ਹਲਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਮੁਕੇਰੀਆਂ ਦੀ ਸਾਬਕਾ ਵਿਧਾਇਕਾ ਬੀਬੀ ਇੰਦੂ ਬਾਲਾ ਦੀ ਪ੍ਰਧਾਨਗੀ ਹੇਠ ਕਾਂਗਰਸ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਬਲਾਕ ਸੰਮਤੀ ਮੈਂਬਰਾਂ, ਬਲਾਕ ਪ੍ਰਧਾਨਾਂ, ਹੋਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਬੀਬੀ ਇੰਦੂ ਬਾਲਾ ਨੇ ਵਰਕਰਾਂ ਨੂੰ ਆਪਸੀ ਏਕਤਾ ਨਾਲ ਕੰਮ ਕਰਦਿਆਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਸਚਿਨ ਪਾਇਲਟ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਬਣਾਏ ਜਾਣ ’ਤੇ ਕਾਂਗਰਸ ਵਰਕਰਾਂ ਵੱਲੋਂ ਲੱਡੂ ਵੰਡ ਕੇ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ। ਇੰਦੂ ਬਾਲਾ ਨੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸਰਗਰਮ ਰਹਿਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਰਵਿੰਦਰ ਸਿੰਘ, ਸੀਨੀਅਰ ਆਗੂ ਮਾਸਟਰ ਰਮੇਸ਼ ਚੰਦ, ਸੁਨੀਲ ਕੁਮਾਰ ਮਹੰਤ, ਬਲਵਿੰਦਰ ਸਿੰਘ ਬਿੰਦਾ, ਪ੍ਰਿੰ. ਗੁਰਦਿਆਲ ਸਿੰਘ, ਜੈਦੀਪ ਸਿੰਘ, ਅਰਿਦਮਨ ਮਨਹਾਸ, ਭਵਾਨੀ ਸਿੰਘ, ਕੇਹਰ ਸਿੰਘ, ਬੀਬੀ ਨੀਲਮ, ਤਾਰਾ ਸਿੰਘ ਬਲਾਕ ਸੰਮਤੀ ਮੈਂਬਰ, ਸੰਮਤੀ ਮੈਂਬਰ ਲਵਲੀ ਸਿੰਘ, ਅਤੇ ਹੋਰ ਹਾਜ਼ਰ ਸਨ।