- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸਾਹਿਬ ਦੀ ਬੇਅਦਬੀ ਸੰਵਿਧਾਨ ਦਾ ਅਪਮਾਨ: ਸਚਿਨ ਸਮਿਆਲ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਲੁਧਿਆਣਾ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੀ ਘਟਨਾ ਨੇ ਇੱਕ ਵਾਰ ਫਿਰ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਸਚਿਨ ਸਮਿਆਲ ਨੇ ਕਿਹਾ ਕਿ ਬਾਬਾ ਸਾਹਿਬ ਦੀ ਬੇਅਦਬੀ ਸਿਰਫ਼ ਇੱਕ ਮੂਰਤੀ ਦੀ ਬੇਅਦਬੀ ਨਹੀਂ, ਸਗੋਂ ਦੇਸ਼ ਦੇ ਸੰਵਿਧਾਨ, ਲੋਕਤੰਤਰਿਕ ਕਦਰਾਂ-ਕੀਮਤਾਂ ਅਤੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਦੀ ਬੇਅਦਬੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀ ਢਿੱਲਮੱਠ ਦਾ ਲਾਭ ਸਮਾਜ ਵਿਰੋਧੀ ਅਨਸਰ ਉਠਾ ਰਹੇ ਹਨ ਅਤੇ ਵਾਰ-ਵਾਰ ਅਜਿਹੀਆਂ ਘਟਨਾਵਾਂ ਦਾ ਸਾਹਮਣੇ ਆਉਣਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਅਜਿਹੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜਿਸ ਨਾਲ ਭਵਿੱਖ ਵਿੱਚ ਕੋਈ ਵੀ ਵਿਅਕਤੀ ਮਹਾਨ ਸ਼ਖ਼ਸੀਅਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਦੀ ਹਿੰਮਤ ਨਾ ਕਰ ਸਕੇ। ਇਸ ਮੌਕੇ ਰਿੰਕੂ ਗਿੱਲ, ਮੋਹਿਤ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।