- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਿਆਣਾ ਕਾਲਜ ਵਿਖੇ ਵੋਟਰ ਜਾਗਰੂਕਤਾ ਸੰਬੰਧੀ ਵਿਸ਼ੇਸ਼ ਕੈਂਪ ਅਯੋਜਿਤ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਜੀਜੀਡੀਐੱਸਡੀ ਕਾਲਜ ਹਰਿਆਣਾ ਵਿਖੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਦੇਸ਼ ਬੰਧੂ ਅਤੇ ਸਕੱਤਰ ਡਾ. ਗੁਰਦੀਪ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਕਾਲਜ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵੱਲੋਂ ਸਵੀਪ (ਸ਼ਾਮ ਚੁਰਾਸੀ ਹਲਕਾ) ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਮਹਿੰਦੀ ਮੁਕਾਬਲਾ ਵੀ ਕਰਵਾਇਆ ਗਿਆ। ਮਹਿੰਦੀ ਮੁਕਾਬਲੇ ਵਿੱਚ ਵਿਦਿਆਰਥਣ ਨੇਹਾ (ਬੀ.ਕਾਮ ਸਮੈਸਟਰ ਪੰਜਵਾਂ) ਨੇ ਪਹਿਲਾ ਸਥਾਨ, ਸੁਨੇਹਾ ਰਾਣੀ (ਬੀ.ਕਾਮ ਸਮੈਸਟਰ ਤੀਜਾ) ਨੇ ਦੂਜਾ ਸਥਾਨ ਅਤੇ ਕਰਿਸ਼ਮਾ (ਬੀਏ ਸਮੈਸਟਰ ਤੀਜਾ) ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਆਪਣੀ ਵੋਟ ਬਣਾਉਣਾ ਅਤੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਮਹਿੰਦੀ ਮੁਕਾਬਲੇ ਦੀ ਜਜਮੈਂਟ ਪ੍ਰਿੰਸੀਪਲ ਅਤੇ ਪ੍ਰੋ. ਸੁਰੇਸ਼ ਕੁਮਾਰ ਵੱਲੋਂ ਕੀਤੀ ਗਈ। ਉਨ੍ਹਾਂ ਨੇ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਜ਼ਿਲ੍ਹਾ ਚੋਣ ਦਫ਼ਤਰ ਹੁਸ਼ਿਆਰਪੁਰ ਵੱਲੋਂ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਟਰਾਫੀ ਪ੍ਰਦਾਨ ਕਰ ਕੇ ਸਨਮਾਨਿਤ ਕੀਤਾ ਗਿਆ। ਕੈਂਪ ਨੂੰ ਸਫਲ ਬਣਾਉਣ ਵਿੱਚ ਨੋਡਲ ਅਫਸਰ ਅੰਕੁਰ ਸੂਦ, ਵਰਿੰਦਰ ਨਿਮਾਣਾ, ਪ੍ਰੋ. ਮੋਨਿਕਾ ਸ਼ਰਮਾ ਅਤੇ ਪ੍ਰੋ. ਰਾਜੀਵ ਕੁਮਾਰ ਨੇ ਵਿਸ਼ੇਸ਼ ਯੋਗਦਾਨ ਪਾਇਆ।