- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ। ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਅਧਿਆਪਕ ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨ, ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮਹੱਤਵ ਅਤੇ ਗੁਰਬਾਣੀ ਦੇ ਮਨੁੱਖਤਾ-ਪੱਖੀ ਸੰਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦੇ ਸਦੀਵੀ ਗੁਰੂ ਹਨ ਅਤੇ ਇਸ ਵਿੱਚ ਦਰਜ ਬਾਣੀ ਸਮੁੱਚੀ ਮਨੁੱਖਤਾ ਨੂੰ ਆਤਮਿਕ ਅਤੇ ਨੈਤਿਕ ਜੀਵਨ ਜਿਊਣ ਦੀ ਪ੍ਰੇਰਨਾ ਦਿੰਦੀ ਹੈ। ਇਸ ਤਰ੍ਹਾਂ ਦੇ ਧਾਰਮਿਕ-ਵਿੱਦਿਅਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਗੁਰਬਾਣੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਿੱਖ ਇਤਿਹਾਸ ਦਾ ਬਹੁਤ ਮਹੱਤਵਪੂਰਨ ਅਧਿਆਇ ਹੈ। ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਦੇ ਸਦੀਵੀ ਅਤੇ ਸਰਬ-ਸਾਂਝੇ ਸੰਦੇਸ਼ ਨਾਲ ਜੋੜਨਾ ਸਮੇਂ ਦੀ ਮਹੱਤਵਪੂਰਨ ਲੋੜ ਹੈ।