- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਪੱਟੀ ਵਿਖੇ 14 -15 ਨੂੰ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਪਿੰਡ ਪੱਟੀ ਵਿਖੇ 14 ਅਤੇ 15 ਸਤੰਬਰ ਨੂੰ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪਿੰਡ ਪੱਟੀ ਦੇ ਸਟੇਡੀਅਮ ਵਿਖੇ ਖੇਡ ਮੈਦਾਨ ਦਾ ਨਿਰੀਖਣ ਕਰਨ ਪਹੁੰਚੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਹਲਕਾ ਚੱਬੇਵਾਲ ਦੇ ਨੌਜਵਾਨਾਂ, ਕ੍ਰਿਕਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਮੰਚ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਬਲਾਕ ਤੋਂ ਜ਼ਿਲ੍ਹਾ ਅਤੇ ਅੱਗੇ ਉੱਚ ਪੱਧਰ ਤੱਕ ਪਹੁੰਚਣ ਦਾ ਮੌਕਾ ਪ੍ਰਦਾਨ ਕਰਦੇ ਹਨ। ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀ ਹਰੇਕ ਟੀਮ ਵਿੱਚ ਘੱਟੋ-ਘੱਟ 11 ਅਤੇ ਵੱਧ ਤੋਂ ਵੱਧ 16 ਖਿਡਾਰੀ ਹੋ ਸਕਦੇ ਹਨ। 14 ਸਾਲ ਦੀ ਉਮਰ ਤੋਂ 70 ਸਾਲ ਤੱਕ ਦੇ ਖਿਡਾਰੀ ਇਸ ਵਿਚ ਹਿੱਸਾ ਲੈ ਸਕਦੇ ਹਨ। ਹਰ ਟੀਮ ਨੂੰ 6 ਓਵਰ ਖੇਡਣ ਦਾ ਮੌਕਾ ਮਿਲੇਗਾ ਅਤੇ ਮੁਕਾਬਲੇ ਦੀ ਜੇਤੂ ਟੀਮ ਜ਼ਿਲ੍ਹਾ ਪੱਧਰੀ ਖੇਡਾਂ ਲਈ ਕੁਆਲੀਫਾਈ ਕਰੇਗੀ। ਜੇਕਰ ਆਨਲਾਈਨ ਰਜਿਸਟ੍ਰੇਸ਼ਨ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ 14 ਸਤੰਬਰ ਨੂੰ ਸਵੇਰੇ 9 ਵਜੇ ਤੱਕ ਪਿੰਡ ਪੱਟੀ ਦੇ ਖੇਡ ਮੈਦਾਨ ਵਿਖੇ ਵੀ ਮੌਕੇ ’ਤੇ ਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਮੌਕੇ ਸਰਪੰਚ ਸ਼ਿੰਦਰਪਾਲ, ਦਲਜੀਤ ਸਿੰਘ, ਜਗਜੀਤ ਸਿੰਘ, ਸਮੂਹ ਗ੍ਰਾਮ ਪੰਚਾਇਤ, ਪਿੰਡ ਦੇ ਪਤਵੰਤੇ ਅਤੇ ਖਿਡਾਰੀ ਵੀ ਹਾਜ਼ਰ ਸਨ।