- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵ ਨਿਯੁਕਤ ਪ੍ਰਧਾਨ ਸੁਖਜਿੰਦਰ ਸਿੰਘ ਸਿੰਘਪੁਰ ਦਾ ਹੋਇਆ ਵਿਸ਼ੇਸ਼ ਸਨਮਾਨ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਯੂਥ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਨਵ-ਨਿਯੁਕਤ ਪ੍ਰਧਾਨ ਸੁਖਜਿੰਦਰ ਸਿੰਘ ਸਿੰਘਪੁਰ ਦਾ ਵਿਸ਼ੇਸ਼ ਸਨਮਾਨ ਗ੍ਰੇਟ ਪੰਜਾਬ ਪੈਲਿਸ ਟਾਂਡਾ ਵਿਖੇ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਨੌਜਵਾਨ ਅਕਾਲੀ ਆਗੂ ਸਰਬਜੀਤ ਸਿੰਘ ਗੋਲਡੀ ਦਸੂਹਾ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਇਸ ਮੌਕੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਨਵ-ਨਿਯੁਕਤ ਜ਼ਿਲ੍ਹਾ ਜਲੰਧਰ ਯੂਥ ਵਿੰਗ ਪ੍ਰਧਾਨ ਜਸਪ੍ਰੀਤ ਸਿੰਘ, ਹਲਕਾ ਆਦਮਪੁਰ ਦੇ ਕੋਆਰਡੀਨੇਟਰ ਜਰਨੈਲ ਸਿੰਘ ਗੜਦੀਵਾਲ, ਹਲਕਾ ਸ਼ਾਮ 84 ਦੇ ਕੋਆਰਡੀਨੇਟਰ ਮਦਨਮੋਹਨ ਸਿੰਘ ਮੂਸਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨੌਜਵਾਨ ਅਕਾਲੀ ਆਗੂ ਸਰਬਜੀਤ ਸਿੰਘ ਗੋਲਡੀ ਦਸੂਹਾ ਨੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਤੇ ਕੋਆਰਡੀਨੇਟਰਾਂ ਨੂੰ ਵਧਾਈ ਦਿੰਦੇ ਹੋਏ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਨਵ-ਨਿਯੁਕਤ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਸਿੰਘਪੁਰ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਯੂਥ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਜ਼ਬੂਤ ਕਰਨ ਵਿੱਚ ਕੋਈ ਵੀ ਕਸਰ ਨਹੀਂ ਛੱਡਣਗੇ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ, ਚੀਫ ਨਿਰਮਲ ਸਿੰਘ ਮੁਕੇਰੀਆਂ, ਸਰਕਲ ਪ੍ਰਧਾਨ ਲਖਵੰਤ ਸਿੰਘ ਚੀਮਾ ਸਰਕਲ ਪ੍ਰਧਾਨ ਦਸੂਹਾ, ਜਥੇਦਾਰ ਪਰਮਜੀਤ ਸਿੰਘ ਖਾਲਸਾ, ਸਰਬਜੀਤ ਸਿੰਘ, ਜਥੇਦਾਰ ਕਿਰਪਾਲ ਸਿੰਘ ਜਾਜਾ ਸਰਕਲ ਪ੍ਰਧਾਨ ਟਾਂਡਾ, ਜਥੇਦਾਰ ਜਸਵਿੰਦਰ ਸਿੰਘ ਟਾਂਡਾ, ਬਲਜੀਤ ਸਿੰਘ ਕਾਨੂੰਨਗੋ, ਬਲਵਿੰਦਰ ਸਿੰਘ ਮਿਆਣੀ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਖੋਖਰ, ਮਨੀ ਸਿੰਘ ਕਲੋਆ, ਗੁਰਦੇਵ ਸਿੰਘ ਜੀਆ ਨੱਥਾ, ਬਾਬਾ ਰਜਿੰਦਰ ਸਿੰਘ ਖੁੱਡਾ, ਸਾਬਕਾ ਸਰਪੰਚ ਗੁਰਨਾਮ ਸਿੰਘ, ਸਾਬਕਾ ਸਰਪੰਚ ਬੂਟਾ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।