- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027' ਤਹਿਤ ਮੈਗਾ ਮੁਹਿੰਮ ਦਾ ਆਯੋਜਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ, ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐੱਨਐੱਸਐੱਸ ਅਤੇ ਹੋਰ ਵਿਦਿਆਰਥੀਆਂ ਲਈ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਮੈਗਾ ਪਾਰਟੀਸਿਪੇਸ਼ਨ ਡਰਾਈਵ ਤਹਿਤ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਖੇਤਰੀ ਐੱਨਐੱਸਐੱਸ ਡਾਇਰੈਕਟੋਰੇਟ ਚੰਡੀਗੜ੍ਹ ਤੋਂ ਯੰਗ ਪ੍ਰੋਫੈਸ਼ਨਲ ਅੰਕੁਸ਼ ਨਿਝਾਵਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ‘ਮਾਈ ਭਾਰਤ’ ਪੋਰਟਲ ’ਤੇ ਕਰਵਾਈ ਜਾ ਰਹੀ ਰਾਸ਼ਟਰੀ ਪੱਧਰ ਦੀ ਕੁਇਜ਼ ਮੁਕਾਬਲੇਬਾਜ਼ੀ ਬਾਰੇ ਜਾਣਕਾਰੀ ਦਿੱਤੀ। ਨਿਝਾਵਨ ਨੇ ਪੋਰਟਲ ’ਤੇ ਰਜਿਸਟ੍ਰੇਸ਼ਨ, ਯੂਜ਼ਰ ਟਾਈਪ ਵਜੋਂ ਐੱਨਐੱਸਐੱਸ ਦੀ ਚੋਣ, ਰੈਫਰਲ ਕੋਡ ਦੀ ਵਰਤੋਂ ਅਤੇ ਕੁਇਜ਼ ਵਿੱਚ ਹਿੱਸਾ ਲੈਣ ਦੀ ਪੂਰੀ ਪ੍ਰਕਿਰਿਆ ਵਿਸਥਾਰਪੂਰਵਕ ਸਮਝਾਈ। ਇਹ ਸਮਾਗਮ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਚੰਦਰਮੋਹਨ ਅਤੇ ਐੱਨਐੱਸਐੱਸ ਕੋਆਰਡੀਨੇਟਰ ਡਾ. ਪੱਲਵੀ ਪੰਡਿਤ ਦੀ ਅਗਵਾਈ ਹੇਠ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ‘ਸੁਚੇਤ ਰਹੋ, ਉਤਸੁਕ ਬਣੋ, ਜਾਣਕਾਰੀ ਰੱਖੋ ਅਤੇ ਭਾਗ ਲੈਣ ਲਈ ਤਿਆਰ ਰਹੋ’ ਦਾ ਸੰਦੇਸ਼ ਦਿੰਦਿਆਂ ਰਾਸ਼ਟਰੀ ਮੁਹਿੰਮਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।