- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜੰਗ ਜਾਰੀ: ਬ੍ਰਮ ਸ਼ੰਕਰ ਜਿੰਪਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਹ ਸਿਵਲ ਹਸਪਤਾਲ ਵਿੱਚ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜਵਸੇਬਾ ਸੁਸਾਇਟੀ ਵੱਲੋਂ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਸਥਾਪਿਤ ਕੀਤੀ ਗਈ ਮੈਥਾਡੋਨ ਮੇਨਟੇਨੈਂਸ ਥੈਰੇਪੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਕਰ ਰਹੇ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਅਤੇ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਅਤੇ ਮੁੜਵਸੇਬਾ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ। ਪੰਜਾਬ ਸਰਕਾਰ ਦਾ ਉਦੇਸ਼ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਏ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਮ ਜੀਵਨ ਵੱਲ ਵਾਪਸ ਲਿਆਉਣਾ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਜ਼ਬੂਤ ਬਣਾਉਣਾ ਹੈ। ਇਸ ਮੌਕੇ ਮੇਅਰ ਪ੍ਰਵੀਣ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਸਤਵੰਤ ਸਿੰਘ ਸਿਆਣ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ, ਐੱਸਐੱਮਓ ਸਿਵਲ ਹਸਪਤਾਲ ਡਾ. ਨਵਜੋਤ ਸਿੰਘ, ਐੱਸਐੱਮਓ ਡਾ. ਨੇਹਾ ਪਾਲ, ਸਾਈਕਿਆਟ੍ਰਿਸਟ ਡਾ. ਰਾਜ ਕੁਮਾਰ, ਸਾਈਕੋਲੋਜਿਸਟ ਤਜਿੰਦਰ ਕੌਰ, ਕਾਊਂਸਲਰ ਪ੍ਰਸ਼ਾਂਤ ਆਦੀਆ ਅਤੇ ਹੋਰ ਸਟਾਫ਼ ਮੌਜੂਦ ਸਨ।