- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਵਿੱਚ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਛੇੜਛਾੜ ਦੀ ਘਟਨਾ ਦੀ ਗੁਰਮੁਖ ਸਿੰਘ ਖੋਸਲਾ ਵੱਲੋਂ ਕੜੀ ਨਿੰਦਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਮ ਚੁਰਾਸੀ : ਪਿਛਲੇ ਦਿਨੀਂ ਲੁਧਿਆਣਾ ਵਿੱਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਦਲਿਤ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਡੈਮੋਕ੍ਰੇਟਿਕ ਭਾਰਤੀ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਨੇ ਇਸ ਘਟਨਾ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਸਿਰਫ਼ ਦਲਿਤ ਸਮਾਜ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਸਤਿਕਾਰਯੋਗ ਸ਼ਖ਼ਸੀਅਤ ਹਨ। ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਸਮਾਨਤਾ, ਆਜ਼ਾਦੀ ਅਤੇ ਨਿਆਂ ਦੇ ਅਧਿਕਾਰ ਦਿਵਾਉਣ ਵਿੱਚ ਅਹਿਮ ਯੋਗਦਾਨ ਪਾਇਆ। ਮਹਾਨ ਸ਼ਖ਼ਸੀਅਤਾਂ ਦੀਆਂ ਪ੍ਰਤਿਮਾਵਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਅਪਮਾਨ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰ ਕੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਮੁੜ ਨਾ ਵਾਪਰੇ।