- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਨਟ ਚੋਣਾਂ ਲਈ ਬਲਜੀਤ ਸਿੰਘ ਦੇ ਹੱਕ ਵਿੱਚ ਮੁਕੇਰੀਆਂ ’ਚ ਵੱਡੀ ਮੀਟਿੰਗ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਸਬੰਧੀ ਲੈਕਚਰਾਰ ਬਲਜੀਤ ਸਿੰਘ ਦਸੂਹਾ ਦੇ ਹੱਕ ਵਿੱਚ ਮੁਕੇਰੀਆਂ ਵਿਖੇ ਵੱਡੇ ਪੱਧਰ ’ਤੇ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਇਲਾਕੇ ਦੇ ਬੁੱਧੀਜੀਵੀਆਂ, ਅਧਿਆਪਕਾਂ, ਵੋਟਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਬਲਜੀਤ ਸਿੰਘ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਬਲਜੀਤ ਸਿੰਘ ਸਿੱਖਿਆ ਖੇਤਰ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ। ਸੈਨਟ ਵਿੱਚ ਪਹੁੰਚਣ ਉਪਰੰਤ ਉਹ ਸਿੱਖਿਆ ਦੇ ਨਿੱਜੀਕਰਨ ਨੂੰ ਰੋਕਣ, ਸਰਕਾਰੀ ਕਾਲਜਾਂ ਵਿੱਚ ਸਮੇਂ ਦੀਆਂ ਲੋੜਾਂ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਵਾਉਣ ਅਤੇ ਵਿਦਿਆਰਥੀਆਂ ’ਤੇ ਵਧ ਰਹੇ ਫੀਸਾਂ ਦੇ ਬੋਝ ਨੂੰ ਰੋਕਣ ਲਈ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਬਲਜੀਤ ਸਿੰਘ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਮਜ਼ਬੂਤੀ ਨਾਲ ਪੈਰਵੀ ਕਰਨਗੇ। ਮੀਟਿੰਗ ਵਿੱਚ ਹਾਜ਼ਰ ਸਾਥੀਆਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਵਿੱਚ ਬਲਜੀਤ ਸਿੰਘ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਉਨ੍ਹਾਂ ਨੂੰ ਮੁਕੇਰੀਆਂ ਖੇਤਰ ਤੋਂ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਇਸ ਮੌਕੇ ਲੈਕਚਰਾਰ ਲਖਵੀਰ ਸਿੰਘ, ਲੈਕਚਰਾਰ ਗੁਲੇਰੀਆ, ਪ੍ਰਦੀਪ ਸਿੰਘ ਦਸੂਹਾ, ਜਤਿੰਦਰ ਸਿੰਘ ਸੰਧੂ ਚੱਕ, ਪ੍ਰਧਾਨ ਬਿਪਨ ਕੁਮਾਰ ਗੁਰਦੇਵਪੁਰ, ਖੁਸ਼ਹਾਲ ਚੰਦ, ਐੱਲਆਈਸੀ ਮੈਨੇਜਰ ਗੁਰਮੀਤ ਲਾਲ ਬੱਧਨ ਸਮੇਤ ਸੈਂਕੜੇ ਅਧਿਆਪਕਾਂ, ਬੁੱਧੀਜੀਵੀਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ।