- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਲਵਰ ਓਕ ’ਚ ਮੀਟਿੰਗ ਦੌਰਾਨ ਮਾਪਿਆਂ ਨੂੰ ਕੀਤਾ ਜਾਗਰੂਕ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਬਾਜ਼ਪੁਰ ਵਿਖੇ ਪੇਰੈਂਟ ਓਰੀਐਂਟੇਸ਼ਨ ਪ੍ਰੋਗਰਾਮ ਤਹਿਤ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਇਸ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਨੇ ਮਾਪਿਆਂ ਨਾਲ ਬੱਚਿਆਂ ਦੇ ਆਉਣ ਵਾਲੇ ਬੋਰਡ ਦੀ ਪ੍ਰੀਖਿਆ ਅਤੇ ਉਹਨਾਂ ਦੇ ਪੜ੍ਹਾਈ ਨਾਲ ਸਬੰਧਿਤ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਸੰਗਰ ਨੇ ਦੱਸਿਆ ਕਿ ਬੱਚਿਆਂ ਵਿੱਚ ਪੜ੍ਹਾਈ ਦਾ ਰੁਝਾਨ ਅੱਜ ਕੱਲ ਥੋੜ੍ਹਾ ਘੱਟ ਹੁੰਦਾ ਜਾ ਰਿਹਾ ਹੈ। ਇਸ ਦਾ ਕਾਰਨ ਅੱਜ ਕੱਲ ਦਾ ਸੋਸ਼ਲ ਨੈੱਟਵਰਕਿੰਗ ਮੀਡੀਆ, ਮੋਬਾਈਲ ਅਤੇ ਬੱਚਿਆਂ ਦੇ ਹੱਥਾਂ ਵਿੱਚ ਦਿੱਤੇ ਵਾਹਨ ਹਨ। ਅੱਜ ਕੱਲ ਬੱਚੇ ਦੂਸਰੇ ਕੰਮਾਂ ਵਿੱਚੋਂ ਪੜ੍ਹਾਈ ਲਈ ਟਾਈਮ ਕੱਢ ਰਹੇ ਹਨ, ਜਦਕਿ ਸਹੀ ਤਰੀਕਾ ਹੈ ਪੜ੍ਹਾਈ ਦੇ ਸਮੇਂ ਵਿੱਚੋਂ ਦੂਜੇ ਕੰਮਾਂ ਲਈ ਥੋੜ੍ਹਾ ਟਾਈਮ ਕੱਢਣਾ। ਇਸ ਦੇ ਨਾਲ ਹੀ ਬੱਚਿਆਂ ਦੇ ਖਾਣ-ਪੀਣ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਇਸ ਮੌਕੇ ਚੇਅਰਮੈਨ ਤਰਲੋਚਨ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਕਿਸੇ ਵੀ ਵਕਤ ਪੜ੍ਹਾਈ ਨਾਲ ਸਬੰਧਿਤ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਅਧਿਆਪਕ ਹਰ ਵੇਲੇ ਉਨ੍ਹਾਂ ਦਾ ਹੱਲ ਕੱਢਣ ਲਈ ਤਤਪਰ ਹਨ। ਇਸ ਮੌਕੇ ਮੈਨੇਜਰ ਗਜਿੰਦਰਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਜਗਬੰਧਨ ਸਿੰਘ, ਅਮਰਜੀਤ ਕੌਰ ਸੈਣੀ, ਗੁਰਪ੍ਰੀਤ ਕੌਰ ਅਤੇ ਹੋਰ ਸਟਾਫ ਮੌਜੂਦ ਸਨ।