- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸ ਪਾਸ ਆਵਾਰਾ ਪਸ਼ੂਆਂ ਕਾਰਨ ਹੋ ਰਹੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਸੇਵਾਦਾਰ ਬਾਬਾ ਬਲਵੀਰ ਸਿੰਘ ਖਾਲਸਾ ਆਏ ਅੱਗੇ

ਮਹੇਸ਼ਵਰ ਕੁਮਾਰ ਛਾਬੜਾ, ਪੰਜਾਬੀ ਜਾਗਰਣ, ਨਸਰਾਲਾ : ਹੁਸ਼ਿਆਰਪੁਰ ਸ਼ਹਿਰ ਅਤੇ ਆਸ-ਪਾਸ ਦੀਆਂ ਸੜਕਾਂ ’ਤੇ ਘੁੰਮ ਰਹੇ ਲਾਵਾਰਿਸ ਪਸ਼ੂਆਂ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣ ਅਤੇ ਪਸ਼ੂਆਂ ਦੀ ਸੁਰੱਖਿਆ ਲਈ ਸੇਵਾਦਾਰ ਬਾਬਾ ਬਲਵੀਰ ਸਿੰਘ ਖਾਲਸਾ ਵੱਲੋਂ ਵਿਸ਼ੇਸ਼ ਸੇਵਾ ਕਾਰਜ ਦਾ ਬੀੜਾ ਚੁੱਕਿਆ ਗਿਆ ਹੈ। ਬਾਬਾ ਬਲਵੀਰ ਸਿੰਘ ਖਾਲਸਾ ਨੇ ਕਿਹਾ ਕਿ ਸ਼ਹਿਰ ਦੀਆਂ ਕਈ ਸੜਕਾਂ, ਬਾਜ਼ਾਰਾਂ ਅਤੇ ਮੁੱਖ ਮਾਰਗਾਂ ’ਤੇ ਅਕਸਰ ਗਊਆਂ ਅਤੇ ਹੋਰ ਲਾਵਾਰਿਸ ਪਸ਼ੂ ਘੁੰਮਦੇ ਦਿਖਾਈ ਦਿੰਦੇ ਹਨ ਅਤੇ ਕਈ ਵਾਰ ਇਹ ਪਸ਼ੂ ਸੜਕ ਦੇ ਵਿਚਕਾਰ ਬੈਠ ਜਾਂਦੇ ਹਨ, ਜਿਸ ਕਾਰਨ ਵਾਹਨ ਚਾਲਕਾਂ ਨੂੰ ਅਚਾਨਕ ਬ੍ਰੇਕ ਲਗਾਉਣੀ ਪੈਂਦੀ ਹੈ ਜਾਂ ਵਾਹਨ ਨੂੰ ਦੂਜੇ ਪਾਸੇ ਮੋੜਨਾ ਪੈਂਦਾ ਹੈ। ਖਾਸ ਕਰ ਕੇ ਰਾਤ ਸਮੇਂ ਅਤੇ ਘੱਟ ਰੋਸ਼ਨੀ ਵਾਲੀਆਂ ਸੜਕਾਂ ’ਤੇ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਇਸ ਲਈ ਗਊ ਰੱਖਿਅਕ ਸੇਵਾ ਦਲ ਮਿਸ਼ਨ ਹੁਸ਼ਿਆਰਪੁਰ ਵੱਲੋਂ ਸੇਵਾ ਕਾਰਜ ਸ਼ੁਰੂ ਕੀਤਾ ਗਿਆ ਹੈ। ਇਸ ਸੇਵਾ ਕਾਰਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਵੱਡੀ ਥਾਂ ਅਤੇ ਸਾਧਨਾਂ ਦੀ ਲੋੜ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੇਵਾ ਕਾਰਜ ਨਾਲ ਜੁੜ ਕੇ ਆਪਣਾ ਯੋਗਦਾਨ ਪਾਉਣ।