- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਨਮੋਲਦੀਪ ਨੇ ਯੂਨੀਵਰਸਿਟੀ ਮੈਰਿਟ ’ਚ ਪਹਿਲਾ ਸਥਾਨ ਹਾਸਲ ਕੀਤਾ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਮੁਕੇਰੀਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੋਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਬੀਕਾਮ ਸਮੈਸਟਰ-ਦੂਜਾ ਦੇ ਨਤੀਜਿਆਂ ਵਿੱਚ ਕਾਲਜ ਦੀ ਵਿਦਿਆਰਥਣ ਅਨਮੋਲਦੀਪ ਨੇ 8.96 ਐੱਸਜੀਪੀਏ ਅੰਕ ਹਾਸਲ ਕਰ ਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਮੀਤੂ ਮਹਾਜਨ, ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟੀਆਂ ਨੇ ਅਨਮੋਲਦੀਪ, ਉਸ ਦੇ ਮਾਤਾ-ਪਿਤਾ, ਕਾਰਜਕਾਰੀ ਪ੍ਰਿੰਸੀਪਲ ਅਤੇ ਕਾਮਰਸ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਵਿਦਿਆਰਥਣਾਂ ਵੱਲੋਂ ਅਜਿਹੀਆਂ ਹੋਰ ਮਾਣਮੱਤੀਆਂ ਪ੍ਰਾਪਤੀਆਂ ਦੀ ਆਸ ਪ੍ਰਗਟ ਕੀਤੀ। ਇਸ ਮੌਕੇ ਕਾਮਰਸ ਵਿਭਾਗ ਦੀ ਮੁੱਖੀ ਡਾ. ਸੋਨੀਆ ਚੌਹਾਨ, ਪ੍ਰੋ. ਸੁਮਨ ਦੇਵੀ, ਪ੍ਰੋ. ਮੋਨਿਕਾ, ਪ੍ਰੋ. ਸੁਰਭੀ ਅਬਰੋਲ, ਪ੍ਰੋ. ਪ੍ਰਿਅੰਕਾ, ਪ੍ਰੋ. ਸ਼ਿਵਾਨੀ, ਪ੍ਰੋ. ਸਵਰਨ ਅਤੇ ਪ੍ਰੋ. ਸੁਸ਼ਮਾ ਸਮੇਤ ਸਮੂਹ ਸਟਾਫ਼ ਹਾਜ਼ਰ ਸਨ।