- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਪਨਾ ਦਿਵਸ ਨੂੰ ਯਾਦਗਾਰ ਬਣਾਉਣ ਲਈ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਕਰਵਾਈ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਹਿਮ ਮਿੱਤਰ ਮੰਡਲ ਅਤੇ ਡੋਗਰਾ ਵੈੱਲਫੇਅਰ ਸੁਸਾਇਟੀ ਦੀ ਸੁਪਰੀਮ ਕਮੇਟੀ ਅਤੇ ਕਾਰਜਕਾਰੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸੁਸਾਇਟੀ ਭਵਨ ਮੁਸਾਹਿਬਪੁਰ ਵਿਖੇ ਪ੍ਰਧਾਨ ਕੰਵਰ ਰਾਕੇਸ਼ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਮੀਟਿੰਗ ਦੌਰਾਨ ਸੁਸਾਇਟੀ ਦੀਆਂ ਆਉਣ ਵਾਲੀਆਂ ਸਰਗਰਮੀਆਂ ਅਤੇ 20 ਅਕਤੂਬਰ ਨੂੰ ਮਨਾਏ ਜਾਣ ਵਾਲੇ ਸਥਾਪਨਾ ਦਿਵਸ ਸਮਾਗਮ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਕੰਵਰ ਰਾਕੇਸ਼ ਸਿੰਘ ਨੇ ਕਿਹਾ ਕਿ ਸਥਾਪਨਾ ਦਿਵਸ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਸੰਸਥਾ ਦੀ ਸਮਾਜਿਕ ਯਾਤਰਾ, ਪ੍ਰਾਪਤੀਆਂ ਅਤੇ ਭਵਿੱਖ ਦੇ ਸੰਕਲਪਾਂ ਨੂੰ ਦੁਹਰਾਉਣ ਦਾ ਮੌਕਾ ਹੈ। ਉਨ੍ਹਾਂ ਸਾਰੇ ਮੈਂਬਰਾਂ ਨੂੰ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮੁਕੇਰੀਆਂ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਵਿਵੇਕ ਕੰਵਰ, ਮੀਤ ਪ੍ਰਧਾਨ ਰਾਜੇਸ਼ ਪਟਿਆਲ ਅਤੇ ਜਨਰਲ ਸਕੱਤਰ ਸੁੱਚਾ ਸਿੰਘ ਨੂੰ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਆਰਡੀਨੇਟਰ ਵਿਕਰਮ ਸਿੰਘ, ਐਡਵੋਕੇਟ ਆਰ ਕੇ ਜਸਵਾਲ, ਪ੍ਰਦੀਪ ਕਟੋਚ, ਪ੍ਰਸ਼ੋਤਮ ਸਿੰਘ, ਰਣਵੀਰ ਸਿੰਘ, ਸਹਿ-ਸੰਯੋਜਕ ਗੁਲਾਵੰਤ ਰਾਣਾ, ਸਹਿ-ਸੰਯੋਜਕ ਪੰਡਿਤ ਕਿਸ਼ਨ ਚੰਦ, ਮੀਤ ਪ੍ਰਧਾਨ ਦਿਨੇਸ਼ ਰਾਣਾ, ਜਨਰਲ ਸਕੱਤਰ ਸ਼ਿਖਾ ਸਮਿਆਲ ਅਤੇ ਹੋਰ ਹਾਜ਼ਰ ਸਨ।