ਹਿੰਦੀ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ
Publish Date: Tue, 15 Sep 2026 03:44 PM (IST)
Updated Date: Tue, 15 Sep 2026 03:47 PM (IST)
ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਹਿੰਦੀ ਵਿਭਾਗ ਵੱਲੋਂ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਕੀਤਾ ਗਿਆ। ਹਿੰਦੀ ਵਿਭਾਗ ਦੇ ਮੁਖੀ ਡਾਕਟਰ ਦਵਿੰਦਰ ਕੁਮਾਰ ਸੰਦਲ ਨੇ ਵਿਸ਼ਵ ਦ੍ਰਿਸ਼ਟੀਕੋਣ ਵਿੱਚ ਹਿੰਦੀ: ਚੁਣੌਤੀਆਂ ਅਤੇ ਸੰਭਾਵਨਾਵਾਂ ਵਿਸ਼ੇ ਤੇ ਇੱਕ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ। ਉਨ੍ਹਾਂ ਦੱਸਿਆ ਕਿ 14 ਸਤੰਬਰ, 1949 ਨੂੰ ਭਾਰਤੀ ਸੰਵਿਧਾਨ ਸਭਾ ਨੇ ਹਿੰਦੀ ਨੂੰ ਸੰਘ ਦੀ ਅਧਿਕਾਰਤ ਭਾਸ਼ਾ ਵਜੋਂ ਅਪਣਾਇਆ, ਜਿਸ ਦਿਨ ਦੀ ਯਾਦ ਵਿੱਚ ਇਹ ਦਿਨ ਹਰ ਸਾਲ ਮਨਾਇਆ ਜਾਂਦਾ ਹੈ। ਡਿਜੀਟਲ ਮੀਡੀਆ, ਇੰਟਰਨੈੱਟ, ਸਿਨੇਮਾ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਹਿੰਦੀ ਵਿੱਚ ਨਵੇਂ ਅਤੇ ਵਿਸ਼ਾਲ ਰੁਜ਼ਗਾਰ ਦੇ ਮੌਕੇ ਉੱਭਰ ਰਹੇ ਹਨ। ਪ੍ਰਿੰਸੀਪਲ ਨੇ ਕਿਹਾ ਕਿ ਸਾਨੂੰ ਹਿੰਦੀ ਨੂੰ ਆਪਣੇ ਜੀਵਨ ਦੇ ਹਰ ਖੇਤਰ ਵਿੱਚ ਅਪਣਾਉਣਾ ਚਾਹੀਦਾ ਹੈ। ਹਿੰਦੀ ਵਿੱਚ ਰੋਜ਼ਗਾਰ ਦੇ ਅਨੰਤ ਮੌਕੇ ਹਨ ਜਿਨਾਂ ਨੂੰ ਆਪਣੀ ਮਿਹਨਤ ਨਾਲ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਲਾਈਬ੍ਰੇਰੀਅਨ ਦਵਿੰਦਰ ਕੁਮਾਰ ਅਤੇ ਕਾਮਰਸ ਵਿਭਾਗ ਦੇ ਪ੍ਰੋਫੈਸਰ ਗੁਰਪ੍ਰੀਤ ਕੌਰ ਵੀ ਹਾਜ਼ਰ ਹੋਏ।