- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪੱਟੀ ਵਿਖੇ ਬਲਾਕ ਪੱਧਰੀ ਕ੍ਰਿਕਟ ਟੂਰਨਾਮੈਂਟ ਸ਼ੁਰੂ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਪਿੰਡ ਪੱਟੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਸ਼ੁਰੂ ਹੋਇਆ। ਜਿਸ ਦਾ ਉਦਘਾਟਨ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕੀਤਾ। ਉਨ੍ਹਾਂ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸੱਚੀ ਖੇਡ ਭਾਵਨਾ ਨਾਲ ਖੇਡਣ ਲਈ ਕਿਹਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਮੰਚ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਬਲਾਕ ਤੋਂ ਜ਼ਿਲ੍ਹਾ ਅਤੇ ਅੱਗੇ ਉੱਚ ਪੱਧਰ ਤੱਕ ਪਹੁੰਚਣ ਦਾ ਮੌਕਾ ਪ੍ਰਦਾਨ ਕਰਦੇ ਹਨ। ਪਹਿਲਾ ਮੈਚ ਪੱਟੀ ਅਤੇ ਹਿਜ਼ ਐਕਸੀਲੈਂਟ ਇੰਸਟੀਚਿਊਟ ਵਿਚਕਾਰ ਹੋਇਆ ਅਤੇ ਪੱਟੀ ਦੀ ਟੀਮ ਜੇਤੂ ਰਹੀ। ਦੂਸਰੇ ਮੈਚ ਵਿੱਚ ਬਸੀ ਹਸਤ ਖਾਂ ਦੀ ਟੀਮ ਨੇ ਨਰੰਗਾਬਾਦ ਦੀ ਟੀਮ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਇਸ ਦੌਰਾਨ ਹੇਮਰਾਜ ਡੀਪੀਈ ਅਤੇ ਹੈਪੀ ਜਸਵਾਲ ਨੇ ਬਤੌਰ ਅੰਪਾਇਰ ਡਿਊਟੀ ਨਿਭਾਈ। ਇਸ ਮੌਕੇ ਸਰਪੰਚ ਸ਼ਿੰਦਰਪਾਲ, ਜ਼ਿਲਾ ਖੇਡ ਵਿਭਾਗ ਵੱਲੋਂ ਕੋਚ ਨਿਤਿਸ਼ ਠਾਕੁਰ, ਅਰਸ਼ਦੀਪ ਕੌਰ, ਚਾਹਤ, ਨੰਬਰਦਾਰ ਦੇਸਰਾਜ ਸਿੰਘ ਸਮੇਤ ਹੋਰ ਵੀ ਖੇਡ ਪ੍ਰੇਮੀ ਹਾਜ਼ਰ ਸਨ।