- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਪੀਐੱਨ ਕਾਲਜ 'ਚ ਆਈਟੀ ਪ੍ਰੋਫੈਸ਼ਨਲਜ਼ ਦਿਵਸ ਮਨਾਇਆ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਸਵਾਮੀ ਪ੍ਰੇਮਾਨੰਦ ਮਹਾਵਿਦਿਆਲਾ ਮੁਕੇਰੀਆਂ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਈਟੀ ਪ੍ਰੋਫੈਸ਼ਨਲਜ਼ ਦਿਵਸ ਮਨਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਆਧੁਨਿਕ ਯੁੱਗ ਵਿੱਚ ਸੂਚਨਾ ਤਕਨਾਲੋਜੀ ਦੀ ਮਹੱਤਤਾ ਅਤੇ ਡਿਜੀਟਲ ਪਰਿਵਰਤਨ ਵਿੱਚ ਆਈਟੀ ਪ੍ਰੋਫੈਸ਼ਨਲਜ਼ ਦੇ ਯੋਗਦਾਨ ਨੂੰ ਉਜਾਗਰ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਲਈ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦੌਰਾਨ ਬੀਸੀਏ ਤੀਜੇ ਸਮੈਸਟਰ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਪਹਿਲਾ, ਬੀਸੀਏ ਪੰਜਵੇਂ ਸਮੈਸਟਰ ਦੇ ਵਿਦਿਆਰਥੀ ਤੇਜਸ਼ਵਰ ਨੇ ਦੂਜਾ ਅਤੇ ਬੀਸੀਏ ਤੀਜੇ ਸਮੈਸਟਰ ਦੀ ਵਿਦਿਆਰਥਣ ਪਲਕ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂਆਂ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਤਕਨੀਕੀ ਕੌਸ਼ਲਾਂ ਨੂੰ ਲਗਾਤਾਰ ਅਪਗ੍ਰੇਡ ਕਰਨ ਅਤੇ ਨਵੀਆਂ ਤਕਨੀਕੀ ਤਰੱਕੀਆਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਸ਼ਾਲੂ ਮਹਿਰਾ, ਪ੍ਰੋ. ਸੁਮਨਜੀਤ ਕੌਰ, ਪ੍ਰੋ. ਪਰਮਿੰਦਰ ਕੌਰ ਅਤੇ ਪ੍ਰੋ. ਨਵਪ੍ਰੀਤ ਕੌਰ ਹਾਜ਼ਰ ਸਨ। ਪ੍ਰੋ. ਪ੍ਰਭਜੋਤ ਕੌਰ ਨੇ ਮੰਚ ਸੰਚਾਲਨ ਕੀਤਾ, ਜਦਕਿ ਪ੍ਰੋ. ਪੂਜਾ ਸ਼ਰਮਾ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ।