- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ

ਰਾਜਿੰਦਰ ਸਿੰਘ, ਪੰਜਾਬੀ ਜਾਗਰਣ, ਦਸੂਹਾ : 15 ਸਤੰਬਰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਅਤੇ ਹਾਊਸ ਹੋਲਡਰ ਸਰਵੇ ਦੀਆਂ ਆਂਗਨਵਾੜੀ ਵਰਕਰਾਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਰੱਦ ਕਰਨ ਅਤੇ ਭਵਿੱਖ ਵਿੱਚ ਇਸ ਕੰਮ ਦੀ ਡਿਊਟੀ ਨਾ ਲਗਾਉਣ ਦੀ ਮੰਗ ਨੂੰ ਲੈ ਕੇ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਹਰਵਿੰਦਰ ਕੌਰ ਦੀ ਅਗਵਾਈ ਹੇਠ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਦੱਸਿਆ ਕਿ ਆਂਗਨਵਾੜੀ ਵਰਕਰਾਂ ਦੀ ਡਿਊਟੀ ਰਾਸ਼ਨ ਕਾਰਡਾਂ ਵੈਰੀਫਿਕੇਸ਼ਨ ਹਾਊਸ ਹੋਲਡਰ ਸਰਵੇ ਲਈ ਲਗਾਈ ਗਈ ਹੈ, ਜਦਕਿ ਵਰਕਰਾਂ ਪਹਿਲਾਂ ਹੀ ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ’ਤੇ ਭਾਰੀ ਬੋਝ ਹੇਠ ਕੰਮ ਕਰ ਰਹੀਆਂ ਹਨ। ਵਿਭਾਗ ਨਾਲ ਸਬੰਧਿਤ ਬਹੁਤ ਸਾਰਾ ਕੰਮ ਆਨਲਾਈਨ ਕੀਤਾ ਜਾਂਦਾ ਹੈ। ਇਸ ਕਰ ਕੇ ਵਰਕਰਾਂ ’ਤੇ ਕੰਮ ਦਾ ਹੋਰ ਜ਼ਿਆਦਾ ਬੋਝ ਪੈ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਲਗਾਈਆਂ ਗਈਆਂ ਡਿਊਟੀਆਂ ਰੱਦ ਨਾ ਕੀਤੀਆਂ ਗਈਆਂ ਅਤੇ ਆਂਗਨਵਾੜੀ ਵਰਕਰਾਂ ਨੂੰ ਵਾਧੂ ਵਿਭਾਗੀ ਕੰਮਾਂ ਤੋਂ ਰਾਹਤ ਨਾ ਦਿੱਤੀ ਗਈ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।