ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਗ੍ਰਿਫ਼ਤਾਰ ਕੀਤੇ ਜਾਣ : ਜਲੋਟਾ
ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ: ਹਰਵਿੰਦਰ ਸਿੰਘ ਵਿੱਕੀ ਜਲੋਟਾ
Publish Date: Wed, 16 Sep 2026 03:30 PM (IST)
Updated Date: Wed, 16 Sep 2026 03:32 PM (IST)
ਰਾਜਿੰਦਰ ਸਿੰਘ, ਪੰਜਾਬੀ ਜਾਗਰਣ ਦਸੂਹਾ : ਸਤਿਗੁਰੂ ਰਵਿਦਾਸ ਭਾਈਚਾਰਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਵਿੱਕੀ ਜਲੋਟਾ ਦੀ ਯੋਗ ਅਗਵਾਈ ਹੇਠ ਸਥਾਨਕ ਸ਼੍ਰੀ ਗੁਰੂ ਰਵਿਦਾਸ ਭਵਨ ਤੋਂ ਹਾਜੀਪੁਰ ਚੌਕ ਦਸੂਹਾ ਤੱਕ ਬੀਤੇ ਦਿਨੀਂ ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਸਬੰਧੀ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਸੁਸਾਇਟੀ ਪ੍ਰਧਾਨ ਦੀ ਅਗਵਾਈ ਹੇਠ ਡੀਐੱਸਪੀ ਦਸੂਹਾ ਅਤੇ ਨਾਇਬ ਤਹਿਸੀਲਦਾਰ ਦਸੂਹਾ ਨੂੰ ਮੰਗ ਪੱਤਰ ਦਿੱਤਾ ਗਿਆ। ਸੁਸਾਇਟੀ ਵੱਲੋਂ ਸਰਕਾਰ ਤੋਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਸਬੰਧੀ ਅਤੇ ਲੁਧਿਆਣਾ ਵਿਖੇ ਬਾਬਾ ਸਾਹਿਬ ਦੇ ਬੁੱਤ ਦਾ ਨਿਰਾਦਰ ਕਰਨ ਵਾਲਿਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਸੁਸਾਇਟੀ ਤੋਂ ਇਲਾਵਾ ਹੋਰ ਹਾਜ਼ਰ ਜਥੇਬੰਦੀਆਂ ਦੇ ਅਹੁਦੇਦਾਰਾਂ, ਮੈਂਬਰਾਂ ਨੇ ਕਿਹਾ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ ਮਾਹੌਲ ਨੂੰ ਖ਼ਰਾਬ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਦੇ ਨਿਰਾਦਰ ਸਬੰਧੀ ਘਟਨਾ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸੋਨੀ ਰਵਿਦਾਸੀਆ, ਦੀਪਕ, ਪ੍ਰਦੀਪ, ਅਮਰਜੀਤ, ਬਲਜਿੰਦਰ, ਵਾਈਸ ਪ੍ਰਧਾਨ ਬਲਜਿੰਦਰ, ਹਰਪ੍ਰੀਤ ਸਿੰਘ, ਅਮਰੀਕ ਸਿੰਘ ਵਾਰਿਸ ਪੰਜਾਬ ਦਸੂਹਾ ਤੋਂ ਇਲਾਵਾ ਹੋਰ ਹਾਜ਼ਰ ਸਨ।