- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਮਾਨੁਜਨ ਮੈਥੇਮੈਟੀਕਲ ਸੁਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੀ ਰਾਮਾਨੁਜਨ ਮੈਥੇਮੈਟੀਕਲ ਸੁਸਾਇਟੀ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ‘ਸੰਚਾਰ ਹੁਨਰ’ ਵਿਸ਼ੇ ’ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿੱਚ ਗਣਿਤ ਵਿਭਾਗ ਦੇ ਮੁਖੀ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਚਾਰ ਕੌਸ਼ਲ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪ੍ਰਭਾਵਸ਼ਾਲੀ ਸੰਚਾਰ ਵਿਅਕਤੀ ਦੇ ਵਿਅਕਤੀਤਵ ਵਿਕਾਸ, ਸਿੱਖਿਆ ਅਤੇ ਪੇਸ਼ੇਵਰ ਜੀਵਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਵਿੱਚ ਬੀਸੀਏ ਅਤੇ ਬੀਐੱਸਸੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਗਣਿਤ ਵਿਭਾਗ ਦੀ ਅਧਿਆਪਕ ਦਲਜੀਤ ਕੌਰ ਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਦੇ ਗਿਆਨ ਅਤੇ ਸ਼ਖ਼ਸੀਅਤ ਦੇ ਵਿਕਾਸ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ।