ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਲਗਾਇਆ ਧਰਨਾ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਗੜ੍ਹਸ਼ੰਕਰ ਨੇ ਲਗਾਇਆ ਧਰਨਾ
Publish Date: Wed, 16 Sep 2026 03:37 PM (IST)
Updated Date: Wed, 16 Sep 2026 03:38 PM (IST)
ਫੁਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ ਗੜ੍ਹਸ਼ੰਕਰ : ਗੜ੍ਹਸ਼ੰਕਰ ਇਲਾਕੇ ਵਿੱਚ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਤੋਂ ਪਰੇਸ਼ਾਨ ਸ਼੍ਰੋਮਣੀ ਅਕਾਲੀ ਦਲ ਗੜ੍ਹਸ਼ੰਕਰ ਦੇ ਆਗੂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਸਮੂਹ ਅਕਾਲੀ ਦਲ ਦੇ ਵਰਕਰਾਂ ਵੱਲੋਂ ਕੱਲ ਪਾਵਰਕਾਮ ਦਫ਼ਤਰ ਧਰਨਾ ਲਾਇਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਅਕਾਲੀ ਆਗੂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 24 ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਸਲੀਅਤ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ 8 ਤੋਂ 10 ਘੰਟੇ ਦੇ ਕੱਟ ਲੱਗ ਰਹੇ ਹਨ। ਬਿਜਲੀ ਨਾ ਹੋਣ ਕਾਰਨ ਕਿਸਾਨਾਂ ਦੀਆਂ ਫਸਲਾਂ ਸੁੱਕ ਰਹੀਆਂ ਹਨ, ਵਿਦਿਆਰਥੀਆਂ ਦੀ ਪੜ੍ਹਾਈ ਖ਼ਰਾਬ ਹੋ ਰਹੀ ਹੈ ਅਤੇ ਆਮ ਲੋਕ ਗਰਮੀ ਵਿੱਚ ਬੇਹਾਲ ਹਨ। ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਇਸ ਮੌਕੇ ਬੂਟਾ ਸਿੰਘ ਅਲੀਪੁਰ, ਹਰਜੀਤ ਸਿੰਘ ਭਾਤਪੁਰ, ਜੋਗਾ ਸਿੰਘ ਇਬਰਾਹੀਮਪੁਰ, ਰਜਿੰਦਰ ਸਿੰਘ ਸ਼ੂਕਾ, ਤਰਲੋਕ ਸਿੰਘ ਨਾਗਪਾਲ, ਗਿਆਨ ਸਿੰਘ ਸਮੁੰਦੜਾ, ਨਿਸ਼ਾਨ ਸਿੰਘ, ਡਾ. ਰਸ਼ਪਾਲ ਸਿੰਘ ਕੁੱਕੜਾਂ, ਆਤਮਜੀਤ ਸਿੰਘ, ਐਡਵੋਕੇਟ ਮਨਜੀਤ ਸਿੰਘ, ਇੰਦਰਜੀਤ ਸਿੰਘ ਕੁੱਕੜਾਂ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ।