ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸੰਘਰਸ਼ ਤੇਜ਼ ਕਰਨ ਦਾ ਐਲਾਨ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸੰਘਰਸ਼ ਤੇਜ਼ ਕਰਨ ਦਾ ਐਲਾਨ
Publish Date: Wed, 16 Sep 2026 04:41 PM (IST)
Updated Date: Wed, 16 Sep 2026 04:44 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਹੁਸ਼ਿਆਰਪੁਰ ਦੇ ਮੁਕੇਰੀਆਂ ਯੂਨਿਟ ਦੀ ਮਹੀਨਾਵਾਰ ਮੀਟਿੰਗ ਸ਼੍ਰੀ ਮੌਨਸਰ ਮੰਦਿਰ ਮੁਕੇਰੀਆਂ ਵਿਖੇ ਤਹਿਸੀਲ ਪ੍ਰਧਾਨ ਕੰਵਰ ਰਾਕੇਸ਼ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਮੀਟਿੰਗ ਦੌਰਾਨ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਸਾਂਝਾ ਮੰਚ ਵੱਲੋਂ ਆਪਣੀਆਂ ਮੰਗਾਂ ਸਬੰਧੀ ਉਲੀਕੇ ਗਏ ਸੰਘਰਸ਼ ਅਤੇ ਹੁਣ ਤੱਕ ਕੀਤੀਆਂ ਵੱਖ-ਵੱਖ ਕਾਰਵਾਈਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਬ੍ਰਿਜ ਮੋਹਨ ਸੋਨੀ, ਤਰਸੇਮ ਲਾਲ, ਹਰਪਾਲ ਸਿੰਘ, ਪ੍ਰੇਮ ਸ਼ਰਮਾ ਅਤੇ ਬਲਦੇਵ ਸਿੰਘ ਨੇ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਰਵੱਈਏ ਦੀ ਨਿਖੇਧੀ ਕੀਤੀ। ਇਸ ਮੌਕੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਵੱਖ-ਵੱਖ ਰਿੱਟਾਂ ਦੀ ਮੌਜੂਦਾ ਸਥਿਤੀ ਬਾਰੇ ਮਹਿੰਗਾਈ ਭੱਤੇ ਸਬੰਧੀ ਮਾਣਯੋਗ ਹਾਈਕੋਰਟ ਦੇ ਸਿੰਗਲ ਬੈਂਚ ਅਤੇ ਸੰਵਿਧਾਨਕ ਬੈਂਚ ਵੱਲੋਂ ਦਿੱਤੇ ਫੈਸਲਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਫੈਸਲਿਆਂ ਲਈ ਮਾਨਯੋਗ ਜੱਜ ਸਾਹਿਬਾਨ ਦਾ ਧੰਨਵਾਦ ਵੀ ਕੀਤਾ। ਜੁਝਾਰ ਸਿੰਘ, ਹਰਭਜਨ ਸਿੰਘ, ਹਰਬੰਸ ਲਾਲ, ਦਰਸ਼ਨ ਸਿੰਘ, ਤਰਸੇਮ ਲਾਲ ਬਹਿਲ ਅਤੇ ਐਂਚਲ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਲੋੜ ਹੈ। ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗੋਲੀ ਨੇ 12 ਸਤੰਬਰ ਨੂੰ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦੀ ਕੋਠੀ ਦੇ ਘਿਰਾਓ ਸਬੰਧੀ ਅਗਲੇ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ ਕੀਤੀ। ਮੀਟਿੰਗ ਵਿੱਚ ਨਰਿੰਦਰ ਪਾਲ, ਕੁਲਦੀਪ ਸਿੰਘ, ਰਾਕੇਸ਼ ਚੰਦਰ, ਪ੍ਰਿੰ. ਗੋਬਿੰਦ ਸਿੰਘ, ਸੇਵਾ ਸਿੰਘ, ਗਣੇਸ਼ ਮਹਿਤਾ, ਜਗਜੀਤ ਸਿੰਘ, ਸੁਰੇਸ਼ ਮਹਿਤਾ ਅਤੇ ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।