- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਸਟਾਫ਼ ਰਿਪੋਰਟਰ, ਪੰਜਾਬੀ ਜਗਾਰਣ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿਚ ਸ਼ੁਰੂ ਹੋ ਚੁੱਕੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿਚ ਦੱਸਿਆ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ, ਜੋ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੇ ਹੋਏ ਝੋਨੇ ਨੂੰ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧ ਜਾਂਦੀ ਹੈ। ਅਜਿਹਾ ਝੋਨਾ ਮੰਡੀਆਂ ਵਿਚ ਖਰੀਦਣ ਸਮੇਂ ਖਰੀਦ ਏਜੰਸੀਆਂ ਵੱਲੋਂ ਅਸਮਰੱਥਾ ਜਤਾਈ ਜਾਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਵੀ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਉਪਰੰਤ ਨਾੜ/ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਬੰਧਿਤ ਮਾਲਕਾਂ ਵੱਲੋਂ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ।