- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਚਆਈਐਮਟੀ ਕਾਲਜ ਦੇ ਬੀਸੀਏ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਐੱਚਆਈਐੱਮਟੀ ਕਾਲਜ ਟਾਂਡਾ ਦੇ ਬੀਸੀਏ ਦੂਜੇ ਸਮੈਸਟਰ ਅਪ੍ਰੈਲ 2026 ਪ੍ਰੀਖਿਆ ਦੇ ਨਤੀਜੇ ਸ਼ਾਨਦਾਰ ਰਹੇ। ਇਸ ਮੌਕੇ ਆਏ ਨਤੀਜਿਆਂ ਅਨੁਸਾਰ ਬਲਦੀਪ ਸਿੰਘ ਨੇ 8.25 ਐੱਸਜੀਪੀਏ.ਨਾਲ ਪਹਿਲਾ ਸਥਾਨ, ਬਲਵਿੰਦਰ ਕੌਰ ਨੇ 8.21 ਐੱਸਜੀਪੀਏ ਨਾਲ ਦੂਜਾ ਸਥਾਨ ਅਤੇ ਨਵਜੋਤ ਕੌਰ ਨੇ 8.13 ਐੱਸਜੀਪੀਏ ਨਾਲ ਤੀਜਾ ਸਥਾਨ ਹਾਸਲ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਰੋਹਿਤ ਟੰਡਨ ਨੇ ਵਧੀਆ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਵੱਲੋਂ ਦਿੱਤੇ ਗਏ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਐੱਚਆਈਐੱਮਟੀ ਕਾਲਜ ਦੇ ਵਿਦਿਆਰਥੀਆਂ ਨੂੰ ਪ੍ਰੋਗਰਾਮਿੰਗ, ਵੈੱਬ ਡਿਵੈਲਪਮੈਂਟ, ਡਾਟਾਬੇਸ, ਸਾਫਟਵੇਅਰ ਵਿਕਾਸ, ਡਾਟਾ ਐਨਾਲਿਟਿਕਸ, ਕਲਾਊਡ ਕੰਪਿਊਟਿੰਗ, ਸਾਈਬਰ ਸੁਰੱਖਿਆ ਅਤੇ ਆਰਟੀਫ਼ਿਸ਼ੀਅਲ ਇੰਟੈਲੀਜੈਂਸ ਵਰਗੇ ਆਧੁਨਿਕ ਖੇਤਰਾਂ ਨਾਲ ਜੋੜਨ ਦੇ ਨਾਲ-ਨਾਲ ਪ੍ਰਯੋਗਿਕ ਸਿਖਲਾਈ ਵੀ ਪ੍ਰਦਾਨ ਕਰਦਾ ਹੈ। ਇਸ ਨਾਲ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਭਵਿੱਖ ਦੇ ਰੁਜ਼ਗਾਰ ਲਈ ਤਿਆਰ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਅੱਗੇ ਵਧਾਉਣ ਲਈ ਅਕਾਦਮਿਕ ਗਿਆਨ ਦੇ ਨਾਲ-ਨਾਲ ਵਿਹਾਰਿਕ ਅਤੇ ਪੇਸ਼ੇਵਰ ਹੁਨਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਹੈ।