ਬਿਜਲੀ ਸੰਕਟ ਤੇ ਜੰਗਲੀ ਜਾਨਵਰਾਂ ਦੀ ਸਮੱਸਿਆ ਸਬੰਧੀ ਭਾਜਪਾ ਵੱਲੋਂ ਚਰਚਾ ਬਿਜਲੀ ਸੰਕਟ ਅਤੇ ਜੰਗਲੀ ਜਾਨਵਰਾਂ ਦੀ ਸਮੱਸਿਆ ਸਬੰਧੀ ਭਾਜਪਾ ਦੀ ਹੋਈ ਮੀਟਿੰਗ
Publish Date: Wed, 16 Sep 2026 05:33 PM (IST)
Updated Date: Wed, 16 Sep 2026 05:35 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਬਲਾਕ ਟਾਂਡਾ ਅਧੀਨ ਪੈਂਦੇ ਬੇਟ ਖੇਤਰ ਦੇ ਪਿੰਡ ਰੜਾ ਮੰਡ ਵਿਖੇ ਭਾਜਪਾ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਸੀਨੀਅਰ ਭਾਜਪਾ ਆਗੂ ਜਵਾਹਰ ਲਾਲ ਖੁਰਾਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨ ਦੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਲੋਕਾਂ ਵੱਲੋਂ ਬਿਜਲੀ ਕੱਟਾਂ, ਸਿੰਚਾਈ ਲਈ ਬਿਜਲੀ ਦੀ ਘਾਟ ਅਤੇ ਜੰਗਲੀ ਜਾਨਵਰਾਂ ਵੱਲੋਂ ਫਸਲਾਂ ਨੂੰ ਹੋ ਰਹੇ ਨੁਕਸਾਨ ਦਾ ਮੁੱਦੇ ਸਬੰਧੀ ਗੰਭੀਰ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਲੰਬੇ ਸਮੇਂ ਤੋਂ ਬਿਜਲੀ ਦੇ ਅਣ ਐਲਾਨੇ ਕੱਟ ਲੱਗ ਰਹੇ ਹਨ। ਕਈ ਵਾਰ ਘਰਾਂ ਵਿੱਚ 8-8 ਘੰਟਿਆਂ ਤੱਕ ਬਿਜਲੀ ਨਹੀਂ ਆਉਂਦੀ। ਖੇਤਾਂ ਵਿੱਚ ਸਿੰਚਾਈ ਲਈ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਝੋਨੇ ਦੀ ਫਸਲ ਵੀ ਪ੍ਰਭਾਵਿਤ ਹੋ ਰਹੀ ਹੈ। ਜੰਗਲੀ ਜਾਨਵਰਾਂ ਵੱਲੋਂ ਵੀ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਫਸਲਾਂ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ। ਮੀਟਿੰਗ ਦੌਰਾਨ ਭਾਜਪਾ ਆਗੂ ਜਵਾਹਰ ਲਾਲ ਖੁਰਾਨਾ ਨੇ ਕਿਹਾ ਕਿ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਕੋਲ ਉਠਾਇਆ ਜਾਵੇਗਾ। ਇਸ ਮੌਕੇ ਜੁਗਰਾਜ ਸਿੰਘ ਗੁਰੂ, ਸਾਬਕਾ ਪੰਚਾਇਤ ਮੈਂਬਰ ਜੈਮਲ ਸਿੰਘ, ਪੰਚਾਇਤ ਮੈਂਬਰ ਸਤਨਾਮ ਸਿੰਘ, ਰਾਜਬੀਰ ਸਿੰਘ, ਸਤਨਾਮ ਸਿੰਘ ਸੱਤਾ, ਗੁਰਸਾਹਿਬ ਸਿੰਘ, ਜੱਸਾ ਸਿੰਘ, ਸਾਬਕਾ ਸਰਪੰਚ ਨਿਸ਼ਾਨ ਸਿੰਘ, ਸਤਬੀਰ ਸਿੰਘ, ਸਾਹਿਬ ਸਿੰਘ ਅਤੇ ਮਲਕੀਤ ਸਿੰਘ ਗੌੜਾ ਸਮੇਤ ਭਾਜਪਾ ਵਰਕਰ ਹਾਜ਼ਰ ਸਨ।