- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੰਡਵਾਲ ਵਿਖੇ ਮੁਫ਼ਤ ਆਯੂਸ਼ ਕੈਂਪ ਦੌਰਾਨ 585 ਮਰੀਜ਼ਾਂ ਦੀ ਕੀਤੀ ਜਾਂਚ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਹੁਸ਼ਿਆਰਪੁਰ ਡਾ. ਸੁਰਿੰਦਰ ਪਾਲ ਕੌਰ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਰੁਪਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹਾਲ ਜੰਡਵਾਲ ਵਿਖੇ ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਜੰਡਵਾਲ ਦੀ ਇੰਚਾਰਜ ਡਾ. ਅਨੂੰ ਭੰਡਾਰੀ ਵੱਲੋਂ ਕੀਤੀ ਗਈ। ਕੈਂਪ ਦਾ ਉਦਘਾਟਨ ਪਿੰਡ ਦੇ ਸਰਪੰਚ ਸਿਕੰਦਰ ਸਿੰਘ ਅਤੇ ਸਾਬਕਾ ਸਰਪੰਚ ਅਸ਼ੋਕ ਸ਼ਰਮਾ ਨੇ ਕੀਤਾ। ਕੈਂਪ ਦੌਰਾਨ ਆਯੁਰਵੈਦਿਕ ਅਤੇ ਹੋਮਿਓਪੈਥਿਕ ਵਿਭਾਗ ਦੀਆਂ ਮੈਡੀਕਲ ਟੀਮਾਂ ਵੱਲੋਂ ਕੁੱਲ 585 ਮਰੀਜ਼ਾਂ ਦੀ ਜਾਂਚ ਕੀਤੀ ਗਈ। ਜਾਂਚ ਉਪਰੰਤ ਆਯੁਰਵੈਦਿਕ ਉਪਵੈਦ ਸੰਦੀਪ ਸਰੋਆ, ਰਚਿਤ ਸ਼ਰਮਾ ਅਤੇ ਮੁਨੀਸ਼ ਕੁਮਾਰ ਅਤੇ ਹੋਮਿਓਪੈਥੀ ਡਿਸਪੈਂਸਰ ਉਮਾ ਦੇਵੀ ਤੇ ਰੁਪਿੰਦਰ ਕੌਰ ਵੱਲੋਂ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਆਯੁਰਵੈਦਿਕ ਵਿਭਾਗ ਦੀਆਂ ਟ੍ਰੇਂਡ ਦਾਈਆਂ ਬਲਜਿੰਦਰ ਕੌਰ ਅਤੇ ਸ਼ਾਮ ਕੌਰ, ਅਟੈਂਡੈਂਟ ਨਿਰਮਲਾ ਦੇਵੀ ਅਤੇ ਹੋਮਿਓਪੈਥਿਕ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਕੁਲਵੀਰ ਸਿੰਘ ਨੇ ਵੀ ਆਪਣੀਆਂ ਸੇਵਾਵਾਂ ਨਿਭਾਈਆਂ। ਕੈਂਪ ਨੂੰ ਸਫ਼ਲ ਬਣਾਉਣ ਲਈ ਪਿੰਡ ਦੇ ਸਮੂਹ ਪੰਚਾਇਤ ਮੈਂਬਰਾਂ ਅਤੇ ਨਗਰ ਵਾਸੀਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਕੈਂਪ ਇੰਚਾਰਜ ਡਾ. ਅਨੂੰ ਭੰਡਾਰੀ ਨੇ ਲੋਕਾਂ ਨੂੰ ਆਯੁਰਵੇਦ ਅਤੇ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।