- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ 9 ਕਰੋੜ ਰੁਪਏ ਦੀ ਗਰਾਂਟ ਦੇ ਚੈੱਕ ਵੰਡੇ

ਸਟਾਫ਼ ਰਿਪੋਰਟਰ, ਪੰਜਾਬੀ ਜਾਗਣ, ਹੁਸ਼ਿਆਰਪੁਰ : ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਮਾਮਲੇ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਕੱਲ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣ ਲਈ ਗ੍ਰਾਂਟਾਂ ਵਜੋਂ 9 ਕਰੋੜ ਰੁਪਏ ਦੇ ਚੈੱਕ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਅਤੇ ਇਕਸਾਰ ਵਿਕਾਸ ਲਈ ਜੰਗੀ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਵਿਚ ਹਰ ਲੋੜੀਂਦੀ ਸਹੂਲਤ ਯਕੀਨੀ ਬਣਾਈ ਜਾ ਸਕੇ। ਕੈਬਨਿਟ ਮੰਤਰੀ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਤਾਕੀਦ ਕੀਤੀ ਕਿ ਪਿੰਡਾਂ ਵਿਚ ਚੱਲ ਰਹੇ ਕੰਮਾਂ ਦੀ ਰੈਗੂਲਰ ਸਮੀਖਿਆ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਕੰਮਾਂ ਦਾ ਉੱਚ ਪੱਧਰੀ ਮਿਆਰ ਅਤੇ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ 13,400 ਤੋਂ ਵੱਧ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਨੂੰ ਅਮਲੀਜਾਮਾ ਪਹਿਨਾਉਣ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਪਿੰਡਾਂ ਵਿਚ ਮੰਡੀਆਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ ਜਿੱਥੇ 664 ਕਵਰਸ਼ੈੱਡ ਅਤੇ 36 ਮੰਡੀਆਂ ਵਿਚ ਸੋਲਰ ਪੈਨਲ ਲਾਏ ਗਏ ਹਨ। ਇਸ ਮੌਕੇ ਸਰਪੰਚ ਨੀਲਮ ਮਿੱਠੇਵਾਲ, ਸਰਪੰਚ ਅੰਜਲੀ ਕਬੀਰਪੁਰ ਸ਼ੇਖਾਂ, ਸਰਪੰਚ ਗੁਰਜੀਤ ਖਾਨਪੁਰ, ਸਰਪੰਚ ਮਾਈਕਲ ਕੱਤੋਵਾਲ, ਸਰਪੰਚ ਖਾਨਪੁਰ ਥਿਆੜਾ, ਸਰਪੰਚ ਪ੍ਰਵੀਨ ਕੁਮਾਰੀ, ਸਰਪੰਚ ਸੁਖਜੀਤ ਕੌਰ, ਸਰਪੰਚ ਅਮਨਦੀਪ ਸਿੰਘ, ਸਰਪੰਚ ਕ੍ਰਿਸ਼ਨਾ ਆਦੋਵਾਲ, ਪੰਚ ਰਜਵੰਤ ਕੌਰ ਡਗਾਣਾ ਖੁਰਦ ਵੀ ਮੌਜੂਦ ਸਨ।