- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਾਅਵੇ ਸਿੱਖਿਆ ਕ੍ਰਾਂਤੀ ਦੇ ਅਤੇ ਲੈਕਚਰਾਰ ਇਕ ਵੀ ਨਹੀਂ

ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਪੰਜਾਬ ਸਰਕਾਰ ਵੱਲੋਂ ਸਾਰੇ ਪੰਜਾਬ ਦੇ ਐਲੀਮੈਂਟਰੀ, ਹਾਈ ਤੇ ਸੈਕੰਡਰੀ ਸਕੂਲਾਂ ਦੀ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਚੱਲ ਰਹੀ ਹੈ। ਕਾਰਗਿਲ ਸ਼ਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਵਿੱਚ ਚੱਲ ਰਹੀ ਟ੍ਰੇਨਿੰਗ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਧਰਮ ਸਿੰਘ ਸਪੁੱਤਰ ਸ਼ਹੀਦ ਬਲਦੇਵ ਰਾਜ ਨੇ ਦੱਸਿਆ ਕਿ ਸਰਕਾਰ ਦਾਅਵੇ ਤਾਂ ਸਿੱਖਿਆ ਕ੍ਰਾਂਤੀ ਦੇ ਕਰ ਰਹੀ ਹੈ ਪਰ ਬੀਤ ਇਲਾਕੇ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਭਾਰੀ ਘਾਟ ਚੱਲ ਰਹੀ ਹੈ। ਸ਼ਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਵਿੱਚ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸਾਂ ਦੇ ਆਰਟਸ, ਕਾਮਰਸ, ਵੋਕੇਸ਼ਨਲ ਗਰੁੱਪ ਨੂੰ ਪੜ੍ਹਾਉਣ ਲਈ ਇਕ ਵੀ ਲੈਕਚਰਾਰ ਨਹੀਂ ਹੈ ਅਤੇ ਡਾ. ਬੀਆਰ ਅੰਬੇਡਕਰ ਸਰਕਾਰੀ ਐਲੀਮੈਂਟਰੀ ਸਕੂਲ ਬੀਨੇਵਾਲ ਵਿੱਚ 80 ਬੱਚਿਆਂ ਨੂੰ ਸਿਰਫ਼ ਇਕ ਅਧਿਆਪਕ ਹੀ ਪੜ੍ਹਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦੂਰ ਕਰੇ। ਜੀਟੀਯੂ ਆਗੂ ਅਸ਼ਵਨੀ ਰਾਣਾ ਨੇ ਦੱਸਿਆ ਕਿ ਬੀਤ ਇਲਾਕੇ ਵਿੱਚ ਮੌਜੂਦ ਚਾਰ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਇਕ ਵੀ ਪ੍ਰਿੰਸੀਪਲ ਨਹੀਂ ਹੈ ਅਤੇ ਕਈ ਸਕੂਲ ਤਾਂ ਸਕੂਲ ਮੈਨੇਜਮੈਂਟ ਕਮੇਟੀਆਂ, ਪੰਚਾਇਤਾਂ ਤੇ ਅਧਿਆਪਕ ਆਪਣੇ ਖਰਚੇ ’ਤੇ ਚਲਾ ਰਹੇ ਹਨ। ਇਸ ਮੌਕੇ ਵੱਖ-ਵੱਖ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੇ ਸਰਕਾਰ ਤੋਂ ਬੀਤ ਇਲਾਕੇ ਦੇ ਸਕੂਲਾਂ ਵਿੱਚ ਸਟਾਫ ਪੂਰਾ ਕਰਨ ਦੀ ਅਪੀਲ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਸਕੂਲਾਂ ਵਿੱਚ ਸਟਾਫ ਪੂਰਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ।