ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ
ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ
Publish Date: Thu, 17 Sep 2026 03:32 PM (IST)
Updated Date: Thu, 17 Sep 2026 03:35 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੀ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਏ/ਬੀਐੱਡ ਦੇ ਛੇਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਤਨੀਸ਼ਾ ਪਟਿਆਲ ਨੇ 90.60 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ, ਪ੍ਰਿਯੰਕਾ ਨੇ 89.77 ਫ਼ੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿੱਚ ਤੀਜਾ ਸਥਾਨ ਅਤੇ ਨਵਜੋਤ ਕੌਰ ਨੇ 88.58 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟੀਆਂ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਪ੍ਰਿੰਸੀਪਲ ਅਤੇ ਐਜੂਕੇਸ਼ਨ ਵਿਭਾਗ ਦੀ ਮੁੱਖੀ ਡਾ. ਅੰਜਲੀ ਮੋਂਗਾ ਸਮੇਤ ਸਮੂਹ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਕਾਲਜ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ।