- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਲਵਰ ਓਕ ਸਕੂਲ ’ਚ ਸੀਬੀਐਸਈ ਵਰਕਸ਼ਾਪ ਕਰਵਾਈ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਬਾਜ਼ਪੁਰ ਵਿਖੇ ਸੀਬੀਐੱਸਈ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਖਾਸ ਤੌਰ ’ਤੇ ਸਕੂਲ ਦੇ ਸਟਾਫ ਦੇ ਲਈ ਲਗਾਈ ਗਈ ਸੀ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿੱਚ ਸਫਲਤਾ ਪੂਰਵਕ ਨੇਪਰੇ ਚੜੀ ਇਸ ਵਰਕਸ਼ਾਪ ਦਾ ਮੁੱਖ ਵਿਸ਼ਾ ਨੈਤਿਕ ਅਤੇ ਮਾਨਵੀ ਸਿੱਖਿਆ ਭਾਵ ਵੈਲਿਊ ਐਜੂਕੇਸ਼ਨ ਨਾਲ ਸਬੰਧਿਤ ਸੀ। ਇਸ ਮੌਕੇ ਪ੍ਰਿੰਸੀਪਲ ਸੰਗਰ ਨੇ ਕਿਹਾ ਕਿ ਸੀਬੀਐੱਸਈ ਵੱਲੋਂ ਖਾਸ ਤੌਰ ’ਤੇ ਇਹ ਵਰਕਸ਼ਾਪ ਸਕੂਲ ਦੇ ਸਟਾਫ ਲਈ ਲਗਾਈ ਗਈ ਸੀ। ਡਾ. ਸ਼ਿਵਾਨੀ ਸਿੰਘ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੁਰਦਾਸਪੁਰ ਅਤੇ ਸਤਪਾਲ ਪ੍ਰਿੰਸੀਪਲ ਆਈਟੀ ਨੈਕਸਟ ਜਨਰੇਸ਼ਨ ਸਕੂਲ, ਪਿੰਡ ਸ਼ਰੀਫ ਚੱਕ ਪਠਾਨਕੋਟ ਨੇ ਸੀਬੀਐਸਈ ਵੱਲੋਂ ਬਤੌਰ ਰਿਸੋਰਸ ਪਰਸਨ ਇਸ ਵਰਕਸ਼ਾਪ ਦੇ ਵਿੱਚ ਆਪਣੀ ਹਾਜ਼ਰੀ ਭਰੀ। ਦੋਵੇਂ ਸ਼ਖ਼ਸੀਅਤਾਂ ਨੇ ਆਪਣੀ ਜ਼ਿੰਦਗੀ ਦੇ ਤਜ਼ਰਬੇ ਸਕੂਲ ਦੇ ਸਮੂਹ ਸਟਾਫ ਦੇ ਨਾਲ ਸਾਂਝੇ ਕੀਤੇ। ਇਸ ਵਰਕਸ਼ਾਪ ਦੇ ਦੌਰਾਨ ਅਧਿਆਪਕਾਂ ਵੱਲੋਂ ਵੱਖ-ਵੱਖ ਤਰੀਕੇ ਦੀਆਂ ਸਰਗਰਮੀਆਂ, ਰੋਲ-ਪਲੇ ਅਤੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਰਿਸੋਰਸ ਕੋਡੀਨੇਟਰ ਬਿਕਰਮਜੀਤ ਸਿੰਘ ਭੇਲਾ, ਗੁਰਪ੍ਰੀਤ ਕੌਰ, ਅਮਰਜੀਤ ਕੌਰ ਸੈਣੀ, ਜਗਬੰਧਨ, ਅਰਚਨਾ, ਰਾਜਵਿੰਦਰ, ਹਿਨਾ ਅਤੇ ਹੋਰ ਸਟਾਫ ਮੌਜੂਦ ਸਨ।