- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਆਰਡੀ ਵਿਖੇ ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਟਾਂਡਾ ਵੱਲੋਂ ਚਲਾਏ ਜਾ ਰਹੇ ਜੀਆਰਡੀ ਇੰਟਰਨੈਸ਼ਨਲ ਵਿਦਿਅਕ ਅਦਾਰਿਆਂ ਵਿਖੇ ਸੰਗਰਾਦ ਦੇ ਦਿਹਾੜੇ ਮੌਕੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਪਰਸਨ ਪ੍ਰਦੀਪ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਿਕਰਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਦਿਅਕ ਅਦਾਰਿਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਰਬੱਤ ਸੰਗਤਾਂ ਦੇ ਭਲੇ ਲਈ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਭ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਬਾਰਹ ਮਾਹਾ ਪਾਠ ਅਤੇ ਕਥਾ ਵਿਚਾਰਾਂ ਹੋਈਆਂ। ਇਸ ਮੌਕੇ ਭਾਈ ਜਸਪ੍ਰੀਤ ਸਿੰਘ ਮੋਮੀ ਕੈਨੇਡਾ ਵਾਲਿਆਂ ਨੇ ਸੰਗਤ ਨੂੰ ਗੁਰਬਾਣੀ ਵਿਚਾਰ ਦੁਆਰਾ ਨਿਹਾਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਨੁੱਖਾ ਜਨਮ ਬੜੇ ਭਾਗਾਂ ਨਾਲ ਮਿਲਿਆ ਹੈ, ਇਸ ਕਰ ਕੇ ਸਾਨੂੰ ਸਵਾਸ-ਸਵਾਸ ਹਰ ਸਮੇਂ ਉਸ ਪਰਮ ਪਿਤਾ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ। ਇਸ ਮੌਕੇ ਸੰਸਥਾ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਨੇ ਜਿੱਥੇ ਇਸ ਵਿਸ਼ਾਲ ਧਾਰਮਿਕ ਸਮਾਗਮ ਦੀ ਵਧਾਈ ਦਿੱਤੀ ਉੱਥੇ ਉਨ੍ਹਾਂ ਸਾਰੀ ਸੰਗਤ ਦਾ ਅਤੇ ਸਟਾਫ ਮੈਂਬਰਾਂ ਵਿਦਿਆਰਥੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪ੍ਰਿੰਸੀਪਲ ਰੇਨੂ ਬਾਲਾ, ਵਾਈਸ ਪ੍ਰਿੰਸੀਪਲ ਰਾਜਵਿੰਦਰ ਕੌਰ, ਦਲਜਿੰਦਰ ਕੌਰ, ਲਵਲੀ ਸੈਣੀ, ਬਲਜੀਤ ਕੌਰ, ਤੇਜਿੰਦਰ ਕੌਰ, ਬਲਜੀਤ ਕੌਰ ਤੋਂ ਇਲਾਵਾ ਵਿੱਦਿਅਕ ਅਦਾਰਿਆਂ ਦਾ ਸਾਰਾ ਸਟਾਫ ਹਾਜ਼ਰ ਸਨ।