- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰੁਵ ਸੈਣੀ ਸੂਬਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿੱਚ ਰਿਹਾ ਅੱਵਲ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਭੇਲਾ ਸਪੋਰਟਸ ਅਕੈਡਮੀ ਭੰਗਾਲਾ ਵੱਲੋਂ ਖੇਡਾਂ ਦੇ ਖੇਤਰ ਵਿੱਚ ਹੋਣਹਾਰ ਖਿਡਾਰੀ ਤਿਆਰ ਕਰਨ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅਕੈਡਮੀ ਦੇ ਬੈਡਮਿੰਟਨ ਖਿਡਾਰੀ ਧਰੁਵ ਸੈਣੀ ਨੇ ਪੰਜਾਬ ਰਾਜ ਸਕੂਲ ਖੇਡਾਂ ਦੇ ਅੰਡਰ-14 ਲੜਕਿਆਂ ਦੇ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਅਕੈਡਮੀ ਦੇ ਪ੍ਰਬੰਧਕ ਹਰਪ੍ਰੀਤ ਸਿੰਘ ਭੇਲਾ ਨੇ ਦੱਸਿਆ ਕਿ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਮਲੇਰਕੋਟਲਾ ਵਿਖੇ ਕਰਵਾਏ ਗਏ ਅੰਡਰ-14 ਬੈਡਮਿੰਟਨ ਮੁਕਾਬਲਿਆਂ ਵਿੱਚ ਧਰੁਵ ਸੈਣੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਧਰੁਵ ਨੇ ਕੌਮੀ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ, ਜੋ ਕਿ ਇਲਾਕੇ ਲਈ ਮਾਣ ਵਾਲੀ ਗੱਲ ਹੈ। ਧਰੁਵ ਦੀ ਇਸ ਸਫ਼ਲਤਾ ਪਿੱਛੇ ਉਸ ਦੀ ਲਗਨ ਅਤੇ ਸਖ਼ਤ ਮਿਹਨਤ ਦੇ ਨਾਲ-ਨਾਲ ਅਕੈਡਮੀ ਦੇ ਤਜਰਬੇਕਾਰ ਕੋਚ ਰੋਹਨ ਦਾ ਮਾਰਗਦਰਸ਼ਨ ਵੀ ਅਹਿਮ ਰਿਹਾ ਹੈ। ਇਸ ਮੌਕੇ ਹਰਪ੍ਰੀਤ ਸਿੰਘ ਭੇਲਾ ਅਤੇ ਕੋਚ ਰੋਹਨ ਨੇ ਧਰੁਵ ਨੂੰ ਉਸ ਦੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।