- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀ ਮੈਡੀਕਲ ਕੈਂਪ ਦੌਰਾਨ 60 ਲੋਕਾਂ ਨੇ ਲਿਆ ਲਾਭ

ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ, ਗੜ੍ਹਸ਼ੰਕਰ : ਸ਼ਿਵਾਲਿਕ ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਪਿੰਡ ਬੀਰਮਪੁਰ ਵਿਖੇ ਸਰਾਂ ਪਰਿਵਾਰ ਤੋਂ ਰਣਜੀਤ ਸਿੰਘ ਸਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਅਤੇ ਨਾਗਪਾਲ ਹਸਪਤਾਲ ਦੇ ਤਕਨੀਕੀ ਸਹਿਯੋਗ ਨਾਲ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਕਰੀਬ 60 ਲੋਕਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾ ਕੇ ਦਵਾਈਆਂ ਪ੍ਰਾਪਤ ਕੀਤੀਆਂ। ਕੈਂਪ ਦੌਰਾਨ ਨਾਗਪਾਲ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਅਤੇ ਆਮ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਰਣਜੀਤ ਸਿੰਘ ਸਰਾਂ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ ਅਤੇ ਵਿਦੇਸ਼ ਵਿੱਚ ਰਹਿੰਦਿਆਂ ਵੀ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਪਿੰਡ ਦੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਣ। ਸ਼ਿਵਾਲਿਕ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਨੇ ਕਿਹਾ ਕਿ ਸੰਸਥਾ ਲਗਾਤਾਰ ਸਮਾਜ ਭਲਾਈ ਦੇ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਂਦੇ ਰਹਿਣਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਪਿੰਡ ਦੇ ਮੋਹਤਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।