- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥਣਾਂ ਨੂੰ ਲਾਇਬ੍ਰੇਰੀ ਦੀ ਸਹੀ ਵਰਤੋਂ ਲਈ ਕੀਤਾ ਜਾਗਰੂਕ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਦੇ ਸਰੋਤਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ‘ਲਾਇਬ੍ਰੇਰੀ ਦੀ ਵਰਤੋਂ’ ਵਿਸ਼ੇ ’ਤੇ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਪ੍ਰਿੰਸੀਪਲ ਡਾ. ਮੀਤੂ ਮਹਾਜਨ ਦੀ ਅਗਵਾਈ ਹੇਠ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਕਿਤਾਬਾਂ ਨਾ ਸਿਰਫ਼ ਗਿਆਨ ਵਿੱਚ ਵਾਧਾ ਕਰਦੀਆਂ ਹਨ, ਸਗੋਂ ਜ਼ਿੰਦਗੀ ਵਿੱਚ ਸਹੀ ਰਸਤਾ ਚੁਣਨ ਲਈ ਵੀ ਮਾਰਗਦਰਸ਼ਨ ਪ੍ਰਦਾਨ ਕਰਦੀਆਂ ਹਨ। ਲਾਇਬ੍ਰੇਰੀਅਨ ਡਾ. ਸਤਿੰਦਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਦੀ ਮਹੱਤਤਾ ਅਤੇ ਉੱਥੇ ਉਪਲੱਬਧ ਸਰੋਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਲਾਇਬ੍ਰੇਰੀ ਦੇ ਨਿਯਮਾਂ ਅਤੇ ਉਪਲੱਬਧ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਟ ਅਤੇ ਡਿਜੀਟਲ ਸਰੋਤਾਂ ਦੀ ਸਹੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਸਹਾਇਕ ਕੋ-ਆਰਡੀਨੇਟਰ ਕਾਜਲ ਚੌਧਰੀ ਸਮੇਤ ਕਾਲਜ ਦਾ ਸਮੂਹ ਸਟਾਫ਼ ਮੌਜੂਦ ਰਿਹਾ। ਇਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਪ੍ਰੋਗਰਾਮ ਦੇ ਆਯੋਜਕਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਜਾਣਕਾਰੀ ਭਰਪੂਰ ਪ੍ਰੋਗਰਾਮ ਕਰਵਾਉਣ ਲਈ ਪ੍ਰੇਰਿਤ ਕੀਤਾ।