- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝਪਟਮਾਰ ਬਜ਼ੁਰਗ ਕੋਲੋਂ ਸੋਨੇ ਦੀ ਮੁੰਦਰੀ ਅਤੇ ਨਕਦੀ ਖੋਹ ਫ਼ਰਾਰ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਟਾਂਡਾ-ਬੇਗੋਵਾਲ ਮੁੱਖ ਸੜਕ ’ਤੇ ਪੈਂਦੇ ਪਿੰਡ ਜਲਾਲ ਨੰਗਲ ਨੇੜੇ ਬੀਤੀ ਰਾਤ ਦੋ ਝਪਟਮਾਰ ਇੱਕ ਸਾਈਕਲ ਸਵਾਰ ਬਜ਼ੁਰਗ ਕੋਲੋਂ ਸੋਨੇ ਦੀ ਮੁੰਦਰੀ ਅਤੇ ਕਰੀਬ 7 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਲੁੱਟ ਦਾ ਸ਼ਿਕਾਰ ਹੋਏ ਬਜ਼ੁਰਗ ਜੁਗਿੰਦਰ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਪਿੰਡ ਜਲਾਲ ਨੰਗਲ ਨੇ ਦੱਸਿਆ ਕਿ ਉਹ ਬੀਤੀ ਰਾਤ ਬੇਗੋਵਾਲ ਤੋਂ ਸਾਈਕਲ ’ਤੇ ਆਪਣੇ ਪਿੰਡ ਜਲਾਲ ਨੰਗਲ ਘਰ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਰਸਤੇ ਵਿੱਚ ਦੋ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਕੁੱਟਮਾਰ ਕਰਦੇ ਹੋਏ ਉਸ ਕੋਲੋਂ ਸੋਨੇ ਦੀ ਮੁੰਦਰੀ ਅਤੇ ਜੇਬ ਵਿੱਚ ਪਈ ਕਰੀਬ 7 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਮੌਕੇ ’ਤੇ ਇਕੱਠੇ ਹੋਏ ਰਾਹਗੀਰਾਂ ਦੀ ਮਦਦ ਨਾਲ ਪਰਿਵਾਰਕ ਮੈਂਬਰਾਂ ਵੱਲੋਂ ਜ਼ਖ਼ਮੀ ਬਜ਼ੁਰਗ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਟਾਂਡਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਟਾਂਡਾ ਇਲਾਕੇ ਵਿੱਚ ਲਗਾਤਾਰ ਲੁੱਟ ਖੋਹ ਤੇ ਝਪਟਮਾਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹੜ ਅਤੇ ਕਈ ਵਾਰਦਾਤਾਂ ਤੋਂ ਬਾਅਦ ਵੀ ਪੁਲਿਸ ਅਜੇ ਤੱਕ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲ ਨਹੀਂ ਹੋ ਸਕੀ। ਇਸ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵੱਧ ਰਹੀ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਰਾਤ ਸਮੇਂ ਪਿੰਡਾਂ ਦੀਆਂ ਸੜਕਾਂ ਅਤੇ ਸੁੰਨਸਾਨ ਰਸਤਿਆਂ ’ਤੇ ਗਸ਼ਤ ਵਧਾਉਣ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।