ਯੂਜੀਸੀ ਦੇ ਇਕਵਿਟੀ ਨਿਯਮਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਯੂਜੀਸੀ ਦੇ ਇਕਵਿਟੀ ਨਿਯਮਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
Publish Date: Sat, 19 Sep 2026 04:41 PM (IST)
Updated Date: Sat, 19 Sep 2026 04:44 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਯੂਜੀਸੀ ਦੇ ਇਕਵਿਟੀ ਨਿਯਮਾਂ ਦੇ ਵਿਰੋਧ ਵਿੱਚ ਰਾਜਪੂਤ ਸਭਾ ਮੁਕੇਰੀਆਂ ਅਤੇ ਕਰਨੀ ਸੈਨਾ ਵੱਲੋਂ ਵਾਈਸ ਚੇਅਰਮੈਨ ਰਾਜਪੂਤ ਭਲਾਈ ਬੋਰਡ ਪੰਜਾਬ ਬੈਨੀ ਮਨਹਾਸ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਰਕੁੰਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਯੂਜੀਸੀ ਦੇ ਨਿਯਮਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਰੋਸ ਮਾਰਚ ਉਪਰੰਤ ਪ੍ਰਦਰਸ਼ਨਕਾਰੀਆਂ ਨੇ ਮਹਾਰਾਣਾ ਪ੍ਰਤਾਪ ਚੌਕ ਵਿਖੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੇ ਪੁਤਲੇ ਫੂਕ ਕੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਤੋਂ ਸਵਾਲ ਕੀਤਾ ਕਿ ਅਜਿਹੇ ਨਿਯਮ ਕਿਉਂ ਲਿਆਂਦੇ ਜਾ ਰਹੇ ਹਨ, ਜਿਨ੍ਹਾਂ ਨੂੰ ਲੈ ਕੇ ਸਮਾਜ ਦੇ ਇੱਕ ਵਰਗ ਵੱਲੋਂ ਗੰਭੀਰ ਇਤਰਾਜ਼ ਜਤਾਇਆ ਜਾ ਰਿਹਾ ਹੈ। ਬੈਨੀ ਮਨਹਾਸ ਨੇ ਕਿਹਾ ਕਿ ਰਾਜਪੂਤ ਸਮਾਜ ਆਪਣੇ ਅਧਿਕਾਰਾਂ ਅਤੇ ਸਨਮਾਨ ਦੇ ਮੁੱਦੇ ’ਤੇ ਕਿਸੇ ਵੀ ਦਬਾਅ ਹੇਠ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਯੂਜੀਸੀ ਨਿਯਮਾਂ ’ਤੇ ਮੁੜ ਵਿਚਾਰ ਕਰਕੇ ਇਨ੍ਹਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਵਿੱਚ ਭਾਜਪਾ ਵੱਲੋਂ ਕੱਢੀ ਜਾ ਰਹੀ ਯਾਤਰਾ ਦੇ ਪ੍ਰੋਗਰਾਮਾਂ ਦਾ ਵੱਡੇ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸਚਿਨ ਸਮਿਆਲ, ਕੈਪਟਨ ਇਕਬਾਲ ਸਿੰਘ, ਨਿਸ਼ਾਨ ਸਿੰਘ, ਨਰਤੋਮ ਸਿੰਘ ਸਾਬ੍ਹਾ, ਵਿੱਕੀ ਪਹਿਲਵਾਨ ਅਤੇ ਗੋਲਡੀ ਪਟਿਆਲਾ ਸਮੇਤ ਵੱਡੀ ਗਿਣਤੀ ਵਿੱਚ ਕਾਰਕੁਨ ਹਾਜ਼ਰ ਸਨ।