- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੂਨਕ ਬਣੇ ਸ਼੍ਰੋਅਦ ਪੁਨਰ ਸੁਰਜੀਤ ਦੇ ਜਿਲ੍ਹਾ ਐਸਸੀ ਵਿੰਗ ਦੇ ਪ੍ਰਧਾਨ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਤੇ ਐੱਸਸੀ ਵਿੰਗ ਪੰਜਾਬ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਵੱਲੋਂ ਪਾਰਟੀ ਵਿੱਚ ਨਵੀਆਂ ਨਿਯੁਕਤੀਆਂ ਕਰਦੇ ਹੋਏ ਨੌਜਵਾਨ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਨੂੰ ਐੱਸਸੀ ਵਿੰਗ ਜਿਲ੍ਹਾ ਹੁਸ਼ਿਆਰਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੋਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਜਰਨੈਲ ਸਿੰਘ ਗੜਦੀਵਾਲ ਐਗਜੈਕਟਿਵ ਮੈਂਬਰ, ਹਲਕਾ ਸ਼ਾਮ 84 ਦੇ ਸੇਵਾਦਾਰ ਮਦਨ ਮੋਹਨ ਮੂਸਾ, ਯੂਥ ਅਕਾਲੀ ਦਲ ਹੁਸ਼ਿਆਰਪੁਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਸਿੰਘਪੁਰ, ਚੀਫ ਨਿਰਮਲ ਸਿੰਘ ਮੁਕੇਰੀਆਂ, ਲਖਵੰਤ ਸਿੰਘ ਚੀਮਾ ਦਸੂਹਾ, ਸਰਬਜੀਤ ਸਿੰਘ ਗੋਲਡੀ ਦਸੂਹਾ, ਜਥੇਦਾਰ ਕਿਰਪਾਲ ਸਿੰਘ ਜਾਜਾ, ਜਥੇਦਾਰ ਜਸਵਿੰਦਰ ਸਿੰਘ ਟਾਡਾਂ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਐੱਸਸੀ ਵਿੰਗ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਬਹੁਤ ਵੱਡੀ ਮਜ਼ਬੂਤੀ ਮਿਲੇਗੀ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਮੂਨਕ ਨੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।