- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਵਿਆ ਅਤੇ ਹਰਮਨਪ੍ਰੀਤ ਕੌਰ ਵਲੋਂ ਛੇਵੀਂ ਵਾਰ ਮੈਰਿਟ ਸੂਚੀ ’ਚ ਪਹਿਲਾ ਤੇ ਦੂਜਾ ਸਥਾਨ ਹਾਸਿਲ

ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜਸ਼ੰਕਰ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀਐੱਸਸੀ ਬੀਐੱਡ ਛੇਵੇਂ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਸ਼੍ਰੋਮਣੀ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀਆਂ ਦੋ ਵਿਦਿਆਰਥਣਾਂ ਭਾਵਿਆ ਅਤੇ ਹਰਮਨਪ੍ਰੀਤ ਕੌਰ ਨੇ ਮੈਰਿਟ ਸੂਚੀ ਵਿਚ ਛੇਵੀਂ ਵਾਰ ਲੜੀਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ ਹੈ। ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀਐੱਸਸੀ ਬੀਐੱਡ ਛੇਵੇਂ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਵਿਦਿਆਰਥਣ ਭਾਵਿਆ ਨੇ 92.38 ਫ਼ੀਸਦੀ ਅੰਕ ਲੈ ਕੇ ਮੈਰਿਟ ਸੂਚੀ ਵਿਚ ਪਹਿਲਾ ਅਤੇ ਹਰਮਨਪ੍ਰੀਤ ਕੌਰ ਨੇ 89.8 ਫ਼ੀਸਦੀ ਅੰਕ ਲੈ ਕੇ ਮੈਰਿਟ ਸੂਚੀ ਵਿਚ ਦੂਜਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥਣ ਅਮਨਦੀਪ ਕੌਰ 81 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਤੀਜੇ ਸਥਾਨ ’ਤੇ ਰਹੀ ਹੈ। ਦੋਵੇਂ ਵਿਦਿਆਰਥਣਾਂ ਪਹਿਲੇ ਸਮੈਸਟਰ ਤੋਂ ਲੈ ਕੇ ਪੰਜਵੇਂ ਸਮੈਸਟਰ ਤੱਕ ਮੈਰਿਟ ਸੂਚੀ ਵਿਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰ ਚੁੱਕੀਆਂ ਹਨ ਤੇ ਹੁਣ ਛੇਵੀਂ ਵਾਰ ਦੋਵੇਂ ਵਿਦਿਆਰਥਣਾਂ ਨੇ ਮੈਰਿਟ ਸੂਚੀ ’ਚ ਮਾਅਰਕਾ ਮਾਰਦੇ ਹੋਏ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਉਨਾਂ ਇਸ ਪ੍ਰਾਪਤੀ ਲਈ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਐਜੂਕੇਸ਼ਨ ਵਿਭਾਗ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਵੀ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।