ਗੜਦੀਵਾਲਾ ’ਚ ਟੇਬਲ ਟੈਨਿਸ ਮੁਕਾਬਲੇ ਸਫਲਤਾਪੂਰਵਕ ਸਮਾਪਤ ਗੜਦੀਵਾਲਾ ਵਿਖੇ ਟੇਬਲ ਟੈਨਸ ਮੁਕਾਬਲੇ ਸਫਲਤਾਪੂਰਵਕ ਹੋਏ ਸਮਾਪਤ
Publish Date: Sun, 20 Sep 2026 04:38 PM (IST)
Updated Date: Sun, 20 Sep 2026 04:41 PM (IST)
ਕਮਲ, ਪੰਜਾਬੀ ਜਾਗਰਣ ਹਰਿਆਣਾ : ਜ਼ਿਲ੍ਹਾ ਸਿੱਖਿਆ ਅਫਸਰ ਹਰਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਿੰਸੀਪਲ ਅਮਨਦੀਪ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਗੜ੍ਹਦੀਵਾਲਾ ਵਿਖੇ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਟੇਬਲ ਟੈਨਿਸ ਅੰਡਰ-17 ਸਾਲ ਲੜਕੀਆਂ) ਸਫਲਤਾਪੂਰਵਕ ਸਮਾਪਤ ਹੋਈਆਂ। ਪ੍ਰਾਪਤ ਵੇਰਵਿਆਂ ਮੁਤਾਬਿਕ ਪੰਜਾਬ ਦੇ ਲਗਭਗ 23 ਜ਼ਿਲ੍ਹਿਆਂ ਦੀਆਂ ਲੜਕੀਆਂ ਨੇ ਟੇਬਲ ਟੈਨਿਸ ਅੰਡਰ 17 ਵਿੱਚ ਭਾਗ ਲਿਆ, ਜਿਸ ਦੌਰਾਨ ਸੈਮੀਫਾਈਨਲ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ, ਪਟਿਆਲਾ, ਲੁਧਿਆਣਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਟੀਮਾਂ ਪਹੁੰਚੀਆਂ। ਫਾਈਨਲ ਮੁਕਾਬਲਾ ਅੰਮ੍ਰਿਤਸਰ ਅਤੇ ਪਟਿਆਲਾ ਵਿਚਕਾਰ ਖੇਡਿਆ ਗਿਆ, ਜਿਸ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਜੇਤੂ ਰਹੀ। ਤੀਸਰਾ ਅਤੇ ਚੌਥਾ ਸਥਾਨ ਲੜੀਵਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇ ਲੁਧਿਆਣਾ ਨੇ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਟੀਮਾਂ ਨੂੰ ਇਨਾਮ ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ, ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਅਤੇ ਡਾ. ਅਮਿਤ ਥੱਮਣ ਵੱਲੋਂ ਸਾਂਝੇ ਤੌਰ ’ਤੇ ਦਿੱਤੇ ਗਏ ਅਤੇ ਉਨ੍ਹਾਂ ਨੇ ਗੜਦੀਵਾਲਾ ਦੇ ਵੱਖ-ਵੱਖ ਸਕੂਲਾਂ ਦੇ ਇਸ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ, ਪ੍ਰਿੰਸੀਪਲ ਸੁਨੀਲ ਦੱਤ, ਲੈਕਚਰਾਰ ਹਰਵਿੰਦਰ ਸਿੰਘ, ਲੈਕਚਰਾਰ ਵਿਕਾਸ ਮਹਾਜਨ, ਲੈਕਚਰਾਰ ਨਰਿੰਦਰ ਸਿੰਘ, ਸੁਨੀਲ ਚੌਹਾਨ, ਡੀਪੀਈ ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਸਹੋਤਾ, ਡੀਪੀ ਚੰਚਲ ਸਿੰਘ, ਵਰਿੰਦਰ ਸਿੰਘ ਨਿਮਾਣਾ ਸਮੇਤ ਪੰਜਾਬ ਭਰ ਤੋਂ ਆਏ ਰੈਫਰੀ ਤੇ ਕੋਚ ਹਾਜ਼ਰ ਸਨ।