- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਯੂਸ਼ ਕੈਂਪ ਦੌਰਾਨ 800 ਮਰੀਜ਼ਾਂ ਦੀ ਜਾਂਚ

ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜਸ਼ੰਕਰ : ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਰੋੜਮਜ਼ਾਰਾ ਵਿਖੇ ਮੁਫ਼ਤ ਆਯੂਸ਼ ਕੈਂਪ ਡਾ. ਮੁਕੇਸ਼ ਧੀਮਾਨ ਇੰਚਾਰਜ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਰੋੜਮਜ਼ਾਰਾ ਵੱਲੋਂ ਕਰਵਾਇਆ ਗਿਆ। ਇਸ ਕੈਂਪ ਦਾ ਉਦਘਾਟਨ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਹੁਸ਼ਿਆਰਪੁਰ ਡਾ. ਸੁਰਿੰਦਰਪਾਲ ਕੌਰ ਅਤੇ ਪੰਚਾਇਤ ਮੈਂਬਰਾਂ ਵੱਲੋਂ ਕੀਤਾ ਗਿਆ। ਕੈਂਪ ਵਿੱਚ ਆਯੂਰਵੈਦਿਕ ਵਿਭਾਗ ਦੇ ਡਾ. ਕਾਮਿਨੀ ਅਤੇ ਡਾ. ਸਰਬਜੀਤ ਸਿੰਘ ਨੇ 426 ਅਤੇ ਹੋਮਿਓਪੈਥੀ ਵਿਭਾਗ ਦੇ ਡਾ. ਓਂਕਾਰ ਸਿੰਘ ਅਤੇ ਡਾ. ਗੁਰਦਰਸ਼ਨ ਸਿੰਘ ਨੇ 367 ਮਰੀਜ਼ਾਂ ਦੀ ਜਾਂਚ ਕੀਤੀ। ਜਾਂਚ ਉਪਰੰਤ ਆਯੁਰਵੇਦਾ ਉਪਵੈਦ ਅਮਨਜੋਤ ਕੌਰ, ਪ੍ਰੀਤੀ ਸ਼ਰਮਾ ਅਤੇ ਹੋਮਿਓਪੈਥੀ ਡਿਸਪੈਂਸਰ ਡਾ. ਓਂਕਾਰ ਸਿੰਘ ਅਤੇ ਪਵਨ ਕੁਮਾਰ ਵਲੋਂ ਆਯੁਰਵੈਦਿਕ ਅਤੇ ਹੋਮਿਓਪੈਥੀ ਦਵਾਈਆਂ ਮਰੀਜ਼ਾਂ ਨੂੰ ਦਿੱਤੀਆਂ ਗਈਆਂ। ਆਯੁਰਵੈਦਿਕ ਵਿਭਾਗ ਦੇ ਸੁਰਿੰਦਰਪਾਲ, ਸੰਦੀਪ ਕੁਮਾਰ ਅਤੇ ਹੋਮਿਓਪੈਥਿਕ ਵਿਭਾਗ ਦੇ ਦਰਜਾ ਚਾਰ ਕੁਲਵੀਰ ਸਿੰਘ ਵੱਲੋਂ ਕੈਂਪ ਵਿੱਚ ਸੇਵਾਵਾਂ ਦਿੱਤੀਆਂ ਗਈਆਂ। ਇਸ ਕੈਂਪ ਵਿੱਚ ਪਿੰਡ ਦੇ ਸਮੂਹ ਪੰਚਾਇਤ ਮੈਂਬਰਾਂ ਅਤੇ ਨਗਰ ਵਾਸੀਆਂ ਦਾ ਪੂਰਾ ਸਹਿਯੋਗ ਰਿਹਾ। ਕੈਂਪ ਇੰਚਾਰਜ ਡਾ. ਮੁਕੇਸ਼ ਧੀਮਾਨ ਵੱਲੋਂ ਲੋਕਾਂ ਨੂੰ ਆਯੁਰਵੇਦ ਅਤੇ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਹਾਰ ਵਿਹਾਰ ਸਬੰਧੀ ਜਾਣਕਾਰੀ ਲੋਕਾਂ ਨੂੰ ਦਿੱਤੀ ਗਈ।