- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਨੇ ਪੰਜ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਵਿੱਚ ਲਿਆ ਭਾਗ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਐੱਨਐੱਸਐੱਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਸੀਮਾ ਕੁਮਾਰੀ ਅਤੇ ਗੁਰਪ੍ਰੀਤ ਕੌਰ ਨੇ ਖੇਤਰੀ ਮਾਊਂਟੇਨੀਅਰਿੰਗ ਸੈਂਟਰ, ਮੈਕਲੋਡਗੰਜ, ਧਰਮਸ਼ਾਲਾ ਵਿਖੇ ਕਰਵਾਏ ਪੰਜ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਅਤੇ ਐਡਵੇਂਚਰ ਕੈਂਪ ਵਿੱਚ ਹਿੱਸਾ ਲਿਆ। ਇਸ ਪੰਜ ਰੋਜ਼ਾ ਕੈਂਪ ਦੌਰਾਨ ਭਾਗੀਦਾਰਾ ਨੂੰ ਐੱਨਐੱਸਐੱਸ ਸਰਗਰਮੀਆਂ, ਸਹਾਇਕ ਕਾਰਜਾ, ਆਗੂਪਣ, ਟੀਮ ਵਰਕ ਅਤੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਕੈਂਪ ਦਾ ਇੱਕ ਮਹੱਤਵਪੂਰਨ ਹਿੱਸਾ ਟ੍ਰੈਕਿੰਗ ਵੀ ਸੀ। ਕੈਂਪ ਦੌਰਾਨ ਵੱਖ-ਵੱਖ ਖੇਤਰਾਂ ਦੇ ਮਾਹਿਰ ਮਹਿਮਾਨ ਬੁਲਾਰਿਆਂ ਵੱਲ ਵਿਸ਼ੇਸ਼ ਲੈਕਚਰ ਵੀ ਕਰਵਾਏ ਗਏ। ਇਨ੍ਹਾਂ ਲੈਕਚਰਾਂ ਰਾਹੀਂ ਐੱਨਐੱਸਐੱਸ ਨਾਲ ਜੁੜੀਆਂ ਸਰਗਰਮੀਆਂ ਅਤੇ ਸਾਹਸਿਕ ਸਿਖਲਾਈ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਡਾ. ਦਿਲਵਰ ਸਿੰਘ, ਸਹਾਇਕ ਡਾਇਰੈਕਟਰ, ਯੂਥ ਸਰਵਿਸਿਜ਼ ਨੇ ਭਾਗੀਦਾਰਾਂ ਨੂੰ ਐੱਨਐੱਸਐੱਸ ਦੀਆਂ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰਾਂ ਨੂੰ ਇਸ ਸਿਖਲਾਈ ਕੈਂਪ ਵਿੱਚ ਹਿੱਸਾ ਲੈਣ ਅਤੇ ਆਪਣੇ ਤਜ਼ਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਨ ਲਈ ਵਧਾਈ ਦਿੱਤੀ।