- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਨੂਲੀ ਪਿੰਡ ਵਿੱਚ ਬੱਸਾਂ ਨਾ ਰੁਕੀਆਂ ਤਾਂ ਕਰਾਂਗੇ ਚੱਕਾ ਜਾਮ: ਸਰਪੰਚ ਕਿਸ਼ਨ ਕੁਮਾਰ

ਮਹੇਸ਼ਵਰ ਕੁਮਾਰ ਛਾਬੜਾ, ਪੰਜਾਬੀ ਜਾਗਰਣ, ਨਸਰਾਲਾ : ਪਿੰਡ ਤਨੂਲੀ ਵਿਖੇ ਬੱਸਾਂ ਦੇ ਨਾ ਰੁਕਣ ਕਾਰਨ ਸਕੂਲੀ ਬੱਚਿਆਂ ਸਮੇਤ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਕਿਸ਼ਨ ਕੁਮਾਰ ਨੇ ਕਿਹਾ ਕਿ ਬੱਸਾਂ ਦੇ ਨਾ ਰੁਕਣ ਕਾਰਨ ਬੱਚਿਆਂ ਨੂੰ ਸਕੂਲ ਜਾਣ ਅਤੇ ਵਾਪਸ ਆਉਣ ਸਮੇਂ ਕਾਫ਼ੀ ਪਰੇਸ਼ਾਨੀ ਹੁੰਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਬਣੀ ਰਹਿੰਦੀ ਹੈ। ਸਰਪੰਚ ਕਿਸ਼ਨ ਕੁਮਾਰ ਨੇ ਸਰਕਾਰ ਅਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਪਿੰਡ ਤਨੂਲੀ ਦੇ ਬੱਸ ਅੱਡੇ ਨੂੰ ਪੱਕਾ ਕੀਤਾ ਜਾਵੇ ਅਤੇ ਇੱਥੇ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਦੇ ਨਿਯਮਿਤ ਤੌਰ ’ਤੇ ਰੁਕਣ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਦਾ ਜਲਦ ਹੱਲ ਨਾ ਕੀਤਾ ਗਿਆ ਅਤੇ ਬੱਸਾਂ ਤਨੂਲੀ ਵਿਖੇ ਰੁਕਣੀਆਂ ਸ਼ੁਰੂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਚੱਕਾ ਜਾਮ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਿਤ ਵਿਭਾਗ ਦੀ ਹੋਵੇਗੀ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।