- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਕੀਟੈਕਟਾਂ ਅਤੇ ਅਧਿਕਾਰੀਆਂ ਦੀ ਮੀਟਿੰਗ

ਸਤਨਾਮ ਲੋਈ, ਪੰਜਾਬੀ ਜਾਗਰਣ, ਮਾਹਿਲਪੁਰ : ਨਗਰ ਪੰਚਾਇਤ ਮਾਹਿਲਪੁਰ ਦੇ ਦਫ਼ਤਰ ਵਿਖੇ ਸਹਾਇਕ ਨਗਰ ਯੋਜਨਾਕਾਰ ਜ਼ਿਲ੍ਹਾ ਹੁਸ਼ਿਆਰਪੁਰ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਆਰਕੀਟੈਕਟਾਂ ਅਤੇ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਈ-ਨਕਸ਼ਾ ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਫਾਈਲਾਂ ਸਬੰਧੀ ਆ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਕਾਰਜ ਸਾਧਕ ਅਫ਼ਸਰ ਸਿਮਰਨ ਢੀਂਡਸਾ, ਜੂਨੀਅਰ ਇੰਜੀਨੀਅਰ ਰੋਹਿਤ ਕੁਮਾਰ ਅਤੇ ਜੂਨੀਅਰ ਸਹਾਇਕ/ਬਿਲਡਿੰਗ ਕਲਰਕ ਸੁਖਵਿੰਦਰ ਸਿੰਘ ਸਮੇਤ ਸਬੰਧਤ ਅਧਿਕਾਰੀ, ਕਰਮਚਾਰੀ ਅਤੇ ਆਰਕੀਟੈਕਟ ਹਾਜ਼ਰ ਸਨ। ਮੀਟਿੰਗ ਦੌਰਾਨ ਆਰਕੀਟੈਕਟਾਂ ਵੱਲੋਂ ਦੱਸਿਆ ਗਿਆ ਕਿ ਈ-ਨਕਸ਼ਾ ਪੋਰਟਲ ’ਤੇ ਦਸਤਾਵੇਜ਼ ਸਹੀ ਢੰਗ ਨਾਲ ਅਪਲੋਡ ਨਾ ਹੋਣ ਕਾਰਨ ਫਾਈਲਾਂ ’ਤੇ ਇਤਰਾਜ਼ ਲੱਗ ਜਾਂਦੇ ਹਨ ਅਤੇ ਫਾਈਲਾਂ ਦੇ ਨਿਪਟਾਰੇ ਵਿੱਚ ਦੇਰੀ ਹੁੰਦੀ ਹੈ।