- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਕਾਲਜ ਵਿਖੇ ਵਿਸ਼ੇਸ਼ ਆਨਲਾਈਨ ਲੈਕਚਰ ਕਰਵਾਇਆ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਪਲੇਸਮੈਂਟ ਸੈੱਲ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਇੱਕ ਵਿਸ਼ੇਸ਼ ਆਨਲਾਈਨ ਲੈਕਚਰ ਕਰਵਾਇਆ ਗਿਆ। ‘ਅੰਕਾਂ ਤੋਂ ਅੱਗੇ : ਅਸਲ ਜ਼ਿੰਦਗੀ ਵਿੱਚ ਸਫਲਤਾ ਲਈ ਹੁਨਰ, ਸੋਚ ਅਤੇ ਸ਼ਖ਼ਸੀਅਤ ਦਾ ਨਿਰਮਾਣ’ ਵਿਸ਼ੇ ’ਤੇ ਕਰਵਾਏ ਗਏ। ਇਸ ਲੈਕਚਰ ਵਿੱਚ ਕਲਪਨਾ ਜਸਰੋਟੀਆ, ਸੀਨੀਅਰ ਫੈਕਲਟੀ, ਐੱਨਆਈਟੀ, ਭਾਰਤ ਸਰਕਾਰ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇ ਨਾਲ-ਨਾਲ ਵਿਹਾਰਕ ਹੁਨਰ ਵਿਕਸਿਤ ਕਰਨ ਅਤੇ ਆਪਣੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਲੈਕਚਰ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਰੋਤ ਵਿਅਕਤੀ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਪਣੇ ਸਵਾਲ ਵੀ ਸਾਂਝੇ ਕੀਤੇ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਨੂੰ ਕਲਾਸਰੂਮ ਦੇ ਗਿਆਨ ਤੋਂ ਇਲਾਵਾ ਜੀਵਨ ਦੀਆਂ ਅਸਲ ਚੁਣੌਤੀਆਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਅਧਿਆਪਕ ਸਾਹਿਬਾਨ, ਪਲੇਸਮੈਂਟ ਸੈੱਲ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।