- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋੜਵੰਦ ਪਰਿਵਾਰਾਂ ਨੂੰ ਵੰਡੇ ਸਿਹਤ ਬੀਮਾ ਕਾਰਡ

ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ , ਟਾਂਡਾ ਉੜਮੁੜ: ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਟਾਂਡਾ ਦੇ ਪ੍ਰਧਾਨ ਹਰੀਕ੍ਰਿਸ਼ਨ ਸੈਣੀ ਤੇ ਆਪ ਟਾਂਡਾ ਦੇ ਸੰਗਠਨ ਇੰਚਾਰਜ ਕੇਸਵ ਸਿੰਘ ਸੈਣੀ ਦੀ ਅਗਵਾਈ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਿਹਤ ਬੀਮਾ ਯੋਜਨਾ ਕਾਰਡ ਪ੍ਰਾਪਤ ਕੀਤੇ। ਇਸ ਮੌਕੇ ਹਰੀਕ੍ਰਿਸ਼ਨ ਸੈਣੀ ਅਤੇ ਕੇਸ਼ਵ ਸਿੰਘ ਸੈਣੀ ਵੱਲੋਂ ਆਮ ਆਦਮੀ ਪਾਰਟੀ ਦਫਤਰ ਟਾਂਡਾ ਵਿਖੇ ਲੋੜਵੰਦ ਪਰਿਵਾਰਾਂ ਨੂੰ 10 ਲੱਖ ਰੁਪਏ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਯੋਜਨਾ ਕਾਰਡ ਵੰਡੇ ਗਏ ਅਤੇ ਲਾਭਪਾਤਰੀ ਪਰਿਵਾਰਾਂ ਨੂੰ ਯੋਜਨਾ ਤਹਿਤ ਮਿਲਣ ਵਾਲੀਆਂ ਸਿਹਤ ਸਹੂਲਤਾਂ ਅਤੇ ਕੈਸ਼ਲੈੱਸ ਇਲਾਜ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤ ਹਰ ਵਿਅਕਤੀ ਦਾ ਅਧਿਕਾਰ ਹੈ ਅਤੇ ਆਰਥਿਕ ਤੰਗੀ ਕਿਸੇ ਵੀ ਪਰਿਵਾਰ ਦੇ ਇਲਾਜ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਸਰਕਾਰ ਵੱਲੋਂ ਸਿਹਤ ਬੀਮਾ ਕਾਰਡ ਮੁਹੱਈਆ ਕਰਵਾਉਣ ਦਾ ਮਕਸਦ ਇਹ ਹੈ ਕਿ ਲੋੜਵੰਦ ਪਰਿਵਾਰਾਂ ਨੂੰ ਬਿਮਾਰੀ ਦੇ ਸਮੇਂ ਆਰਥਿਕ ਚਿੰਤਾ ਦੀ ਬਜਾਏ ਸਮੇਂ ਸਿਰ ਬਿਹਤਰ ਇਲਾਜ ਮਿਲ ਸਕੇ। ਇਸ ਮੌਕੇ ਕੌਂਸਲਰ ਪਰਮਿੰਦਰ ਕੌਰ ਘੁੰਮਣ, ਕੌਂਸਲਰ ਮਨਜੀਤ ਕੌਰ, ਬਲਜੀਤ ਰਾਏ ਬਾਬਾ, ਪ੍ਰਕਾਸ਼ ਸਿੰਘ ਗਿੱਲ ਸਮੇਤ ਹੋਰ ਵਰਕਰ ਅਤੇ ਲਾਭਪਾਤਰੀ ਪਰਿਵਾਰ ਮੌਜੂਦ ਸਨ।