- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਈ.ਐਸ.ਆਈ. ਹਸਪਤਾਲ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ

ਗਗਨਪ੍ਰੀਤ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੀ ਅਗਵਾਈ ਹੇਠ ਈਐੱਸਆਈ ਹਸਪਤਾਲ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਟੀਕਿਆਂ ਦੀਆਂ ਕੁੱਲ 206 ਖੁਰਾਕਾਂ ਲਗਾਈਆਂ ਗਈਆਂ। ਇਨ੍ਹਾਂ ਵਿੱਚ ਪੈਂਟਾ-21, ਓਪੀਵੀ-31, ਰੋਟਾ-21, ਆਈਪੀਵੀ-31, ਪੀਸੀਵੀ-31, ਐੱਮਆਰ-23, ਡੀਪੀਟੀ-21 ਅਤੇ ਗਰਭਵਤੀ ਔਰਤਾਂ ਨੂੰ ਟੀਡੀ ਦੀਆਂ 27 ਖੁਰਾਕਾਂ ਸ਼ਾਮਲ ਹਨ। ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਲਾਭਪਾਤਰੀਆਂ ਦੇ ਟੀਕਾਕਰਨ ਰਿਕਾਰਡ ਦੀ ਜਾਂਚ ਕਰ ਕੇ ਜਿਨ੍ਹਾਂ ਦੇ ਟੀਕੇ ਰਹਿ ਗਏ ਸਨ, ਉਨ੍ਹਾਂ ਨੂੰ ਲੋੜ ਅਨੁਸਾਰ ਬਕਾਇਆ ਟੀਕੇ ਲਗਾਏ ਗਏ। ਡਾ. ਮਨਦੀਪ ਕਮਲ ਨੇ ਮਾਪਿਆਂ ਅਤੇ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੀਕਾਕਰਨ ਰਿਕਾਰਡ ਦੀ ਜਾਂਚ ਕਰਵਾਉਣ ਅਤੇ ਜੇਕਰ ਕੋਈ ਟੀਕਾ ਰਹਿ ਗਿਆ ਹੈ ਤਾਂ ਉਸ ਨੂੰ ਜਲਦੀ ਤੋਂ ਜਲਦੀ ਲਗਵਾਉਣ।