- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ’ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਵਿੱਚ ਨਾਕਾਮ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਵਿੱਚ ਰੋਜਾਨਾ ਲਗਾਤਾਰ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਵਪਾਰੀਆਂ ਅਤੇ ਛੋਟੇ ਉਦਯੋਗਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਪਾਰਟੀ ਵੱਲੋਂ ਲਗਾਤਾਰ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਲੋਕਾਂ ਨੂੰ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੂੰ ਸਿਰਫ਼ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਹਕੀਕਤ ਵੱਲ ਧਿਆਨ ਦੇਣਾ ਚਾਹੀਦਾ ਹੈ। ਬਿਜਲੀ ਦੇ ਕੱਟਾਂ ਬਾਰੇ ਲੋਕਾਂ ਨੂੰ ਪਹਿਲਾਂ ਤੋਂ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਜਿੱਥੇ ਵੀ ਤਕਨੀਕੀ ਜਾਂ ਸਪਲਾਈ ਸਬੰਧੀ ਸਮੱਸਿਆ ਹੈ, ਉਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਜੋਸ਼ੀ ਨੇ ਪੰਜਾਬ ਸਰਕਾਰ ਤੋਂ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦੀ ਮੰਗ ਕੀਤੀ ਤਾਂ ਜੋ ਬਿਨਾਂ ਵਜ੍ਹਾ ਲੱਗ ਰਹੇ ਕੱਟਾਂ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ। ਜੇਕਰ ਜਲਦੀ ਬਿਜਲੀ ਦੇ ਕੱਟਾਂ ਦੀ ਸਮੱਸਿਆ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਸਰਕਾਰ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।