- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਨੇ ਸਰਕਾਰੀ ਖਜ਼ਾਨੇ ਦਾ ਮੂੰਹ ਸੂਬੇ ਦੇ ਲੋਕਾਂ ਲਈ ਖੋਲ੍ਹਿਆ: ਡਾ. ਰਵਜੋਤ ਸਿੰਘ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਜਾਰੀ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦੀ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਵਿੱਚ ਘਰ-ਘਰ ਪਹੁੰਚ ਕੀਤੀ ਗਈ ਅਤੇ ਵੱਖ-ਵੱਖ ਸਕੀਮਾਂ ਪ੍ਰਤੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹਰ ਇੱਕ ਪਰਿਵਾਰ ਨੂੰ 600 ਯੂਨਿਟ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਸਮੇਂ ਟਿਊਬਵੈੱਲਾਂ ਦੀ ਬਿਜਲੀ ਸਪਲਾਈ, ਤੀਰਥ ਯਾਤਰਾ ਸਕੀਮ, ਸਰਕਾਰੀ ਨੌਕਰੀਆਂ ਬਿਨਾਂ ਪੱਖਪਾਤ ਤੋਂ ਦੇਣ, ਮੁਫ਼ਤ ਬੱਸ ਸਰਵਿਸ ਦੀ ਸਹੂਲਤ, ਮਾਵਾਂ ਧੀਆਂ ਸਤਿਕਾਰ ਯੋਜਨਾ ਸਮੇਤ ਹੋਰ ਕਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨੂੰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਫਜੂਲ ਖਰਚੀ ਦੱਸ ਰਹੇ ਹਨ। ਸਾਡੀ ਸਰਕਾਰ ਨੇ ਸਰਕਾਰੀ ਖਜ਼ਾਨੇ ਦਾ ਮੂੰਹ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਖੋਲਿ੍ਹਆ ਹੈ, ਜਦੋਂਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਆਪਣੀਆਂ ਸਰਕਾਰਾਂ ਸਮੇਂ ਸਰਕਾਰੀ ਖਜ਼ਾਨੇ ਨਾਲ ਆਪਣੇ ਪਰਿਵਾਰਾਂ ਦਾ ਹੀ ਵਿਕਾਸ ਕਰਦੇ ਰਹੇ ਹਨ। ਆਮ ਆਦਮੀ ਪਾਰਟੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕਾਂ ਨੂੰ ਸਹੂਲਤਾਂ ਦਿੰਦੀ ਰਹੇਗੀ। ਇਸ ਮੌਕੇ ਪ੍ਰਧਾਨ ਸੰਜੇ ਕਪਿਲਾ, ਮੁਕੇਸ਼ ਡਡਵਾਲ, ਗੁਰਵਿੰਦਰ ਸਿੰਘ ਪਾਬਲਾ, ਰਜਵੰਤ ਕੌਰ ਧਾਮੀ, ਸਰਪੰਚ ਅਮਨਦੀਪ ਸੱਜਣਾ ਸਮੇਤ ਬਲਾਕ ਪ੍ਰਧਾਨ ਵੀ ਮੌਜੂਦ ਸਨ।